''ਕਾਲ਼'' ਬਣ ਕੇ ਆਈ ਮਾਰੂਤੀ ਨੇ ਕਈ ਲੋਕਾਂ ਨੂੰ ਕੁਚਲਿਆ, ASI ਸਣੇ 3 ਦੀ ਹੋਈ ਮੌ.ਤ

Saturday, Oct 26, 2024 - 02:49 AM (IST)

ਬਟਾਲਾ/ਸ੍ਰੀ ਹਰਗੋਬਿੰਦਪੁਰ (ਬੇਰੀ, ਸਾਹਿਲ, ਘੁੰਮਣ)- ਬਟਾਲਾ ਦੇ ਨਜ਼ਦੀਕੀ ਪਿੰਡ ਸੱਖੋਵਾਲ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ, ਜਿਸ ਨੇ ਕਈ ਰਾਹਗੀਰਾਂ ਨੂੰ ਕੁਚਲ ਦਿੱਤਾ। ਇਸ ਕਾਰਨ ਇਕ ਪੁਲਸ ਮੁਲਾਜ਼ਮ ਸਮੇਤ 3 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਔਰਤ ਸਣੇ 2 ਲੋਕ ਗੰਭੀਰ ਜ਼ਖਮੀ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਡੀ.ਐੱਸ.ਪੀ. ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਬਟਾਲਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲ ਆ ਰਹੀ ਇਕ ਮਾਰੂਤੀ ਕਾਰ ਬੇਕਾਬੂ ਹੋ ਗਈ ਜਿਸ ਨੇ ਰਾਹਗੀਰਾਂ ਨੂੰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਕਾਰ ਚਾਲਕ ਸਮੇਤ ਇਕ ਔਰਤ ਗੰਭੀਰ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- ਤਿਉਹਾਰੀ ਸੀਜ਼ਨ ਦੌਰਾਨ ਪੰਜਾਬ ਸਰਕਾਰ ਦਾ ਵਪਾਰੀਆਂ ਨੂੰ ਵੱਡਾ ਤੋਹਫ਼ਾ, ਹੁਣ GST ਵਿਭਾਗ ਨਹੀਂ ਮਾਰੇਗਾ 'Raid'

ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਵਿਚ ਉਨ੍ਹਾਂ ਦਾ ਰੀਡਰ ਏ.ਐੱਸ.ਆਈ. ਬਲਦੇਵ ਸਿੰਘ ਵੀ ਸ਼ਾਮਲ ਹੈ। ਇਸ ਹਾਦਸੇ ਵਿਚ ਕਾਰ ਚਾਲਕ ਮਨਿੰਦਰ ਸਿੰਘ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਡਾਕਟਰਾਂ ਨੇ ਉਸ ਨੂੰ ਇਲਾਜ ਲਈ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ।

ਦੂਜੇ ਪਾਸੇ ਮ੍ਰਿਤਕਾਂ ਦੀ ਪਛਾਣ ਹਰਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਧਾਰੀਵਾਲ, ਏ.ਐੱਸ.ਆਈ. ਬਲਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪੰਜਗਰਾਈਆਂ, ਜਗਤਾਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਸੱਖੋਵਾਲ ਵਜੋਂ ਹੋਈ, ਜਦਕਿ ਪਲਵਿੰਦਰ ਕੌਰ ਪਤਨੀ ਹਰਜੀਤ ਸਿੰਘ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ- ਬਾਬਾ ਸਿੱਦਕੀ ਕਤ.ਲਕਾਂ.ਡ ਦਾ ਪੰਜਾਬ ਕੁਨੈਕਸ਼ਨ ਆਇਆ ਸਾਹਮਣੇ, ਪੁਲਸ ਨੇ ਸਹੁਰੇ ਘਰੋਂ ਚੁੱਕ ਲਿਆ 'ਸੁਜੀਤ'

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


Harpreet SIngh

Content Editor

Related News