ਪੰਜਾਬ 'ਚ ਰੂਹ ਕੰਬਾਊ ਹਾਦਸਾ, ਫਲਾਈਓਵਰ 'ਤੋਂ ਕਾਗਜ਼ ਵਾਂਗ ਉੱਡਦੀ ਹੇਠਾਂ ਡਿੱਗੀ ਕਾਰ

Friday, Apr 18, 2025 - 04:51 PM (IST)

ਪੰਜਾਬ 'ਚ ਰੂਹ ਕੰਬਾਊ ਹਾਦਸਾ, ਫਲਾਈਓਵਰ 'ਤੋਂ ਕਾਗਜ਼ ਵਾਂਗ ਉੱਡਦੀ ਹੇਠਾਂ ਡਿੱਗੀ ਕਾਰ

ਅੰਮ੍ਰਿਤਸਰ- ਤੇਜ਼ ਰਫਤਾਰ ਵਾਹਨ ਚਲਾਉਣ ਨਾਲ ਆਏ ਦਿਨ ਹੀ ਹਾਦਸੇ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ । ਇਸੇ ਵਿਚਾਲੇ ਅੰਮ੍ਰਿਤਸਰ ਦੇ ਮਜੀਠਾ ਬਾਈਪਾਸ 'ਤੇ ਇੱਕ ਹੋਰ ਵੱਡਾ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਕਾਰ ਫਲਾਈਓਵਰ ਤੋਂ ਹੇਠਾਂ ਡਿੱਗ ਗਈ।  ਮਿਲੀ ਜਾਣਕਾਰੀ ਅਨੁਸਾਰ ਇੰਡੈਵਰ ਕਾਰ ਜਦੋਂ ਅੰਮ੍ਰਿਤਸਰ ਮਜੀਠਾ ਬਾਈਪਾਸ ਫਲਾਈਓਵਰ ਤੋਂ ਹੇਠਾਂ ਆ ਰਹੀ ਸੀ ਤਾਂ ਅਚਾਨਕ ਕਾਰ ਦਾ ਸਟੇਰਿੰਗ ਮੁੜ ਜਾਣ ਕਾਰਨ ਕਾਰ ਕਾਗਜ਼ ਵਾਂਗ ਹੇਠਾਂ ਡਿੱਗ ਗਈ, ਜਿਸ ਕਰਕੇ ਕਾਰ ਦਾ ਬੁਰੀ ਤਰੀਕੇ ਨੁਕਸਾਨੀ  ਗਈ ਅਤੇ ਕਾਰ 'ਚ ਸਵਾਰ ਦੋ ਲੋਕ ਜ਼ਖ਼ਮੀ ਹੋ ਗਏ। 

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਪੈ ਗਏ ਗੜ੍ਹੇ

ਇਸ ਸਬੰਧੀ ਮੌਕੇ 'ਤੇ ਮੌਜੂਦ ਚਸ਼ਮਦੀਦਾਂ ਨੇ ਦੱਸਿਆ ਕਿ ਇਕਦਮ ਹੀ ਕਾਰ ਫਲਾਈਓਵਰ ਦੇ ਸਾਈਡ 'ਤੇ ਬਣੀ ਕੰਧ ਨੂੰ ਤੋੜ ਕੇ ਹੇਠਾਂ ਡਿੱਗ ਗਈ ਅਤੇ ਕਾਰ 'ਚ ਸਵਾਰ ਦੋ ਲੋਕਾਂ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ। ਇਸ ਦੌਰਾਨ ਲੋਕਾਂ ਨੇ ਐਂਬੂਲੈਂਸ ਨੂੰ ਬੁਲਾਇਆ ਤੇ ਜ਼ਖ਼ਮੀ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ।

PunjabKesari

ਇਹ ਵੀ ਪੜ੍ਹੋ-  ਪੰਜਾਬ 'ਚ Private ਸਕੂਲਾਂ 'ਤੇ ਹੋ ਸਕਦੈ ਵੱਡਾ ਐਕਸ਼ਨ, ਸਖ਼ਤ ਕਦਮ ਚੁੱਕੇਗੀ ਸਰਕਾਰ!

ਦੂਸਰੇ ਪਾਸੇ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਫਿਲਹਾਲ ਕਾਰ ਫਲਾਈਓਵਰ ਤੋਂ ਹੇਠਾਂ ਡਿੱਗਣ ਦੀ ਜਾਣਕਾਰੀ ਮਿਲੀ ਹੈ। ਮੌਕੇ 'ਤੇ ਕਾਰ ਸਵਾਰ ਜ਼ਖ਼ਮੀਆਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੋਵੇਂ ਜ਼ਖ਼ਮੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪਿੰਡ ਮੂਸੇ 'ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News