ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ, ਟੋਟੇ-ਟੋਟੇ ਹੋਈ ਕਾਰ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ
Wednesday, Oct 15, 2025 - 05:01 PM (IST)

ਦਸੂਹਾ/ਟਾਂਡਾ (ਪੰਡਤ) : ਦਸੂਹਾ ਨੇੜਲੇ ਅੱਡਾ ਉੱਚੀਬਸੀ ਦੇ ਕੋਲ ਅੱਜ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿਚ ਇਕ ਕਾਰ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿਚ ਮਾਂ ਅਤੇ ਉਸ ਦੇ 4 ਸਾਲਾ ਪੁੱਤਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਪਿਤਾ ਅਤੇ ਧੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਅਨੁਸਾਰ, ਸ਼ਕਤੀ ਸਿੰਘ ਜੋ ਕਿ ਫੌਜ ਵਿਚ ਨੌਕਰੀ ਕਰਦਾ ਹੈ, ਆਪਣੇ ਪਰਿਵਾਰ ਸਮੇਤ ਜੰਮੂ ਤੋਂ ਖਾਟੂਸ਼ਾਮ ਦਰਸ਼ਨ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਉੱਚੀਬਸੀ ਨੇੜੇ ਪਹੁੰਚੇ ਤਾਂ ਉਸ ਦੀ ਸਵਿਫਟ ਡਿਜ਼ਾਇਰ ਕਾਰ ਅਚਾਨਕ ਬੇਕਾਬੂ ਹੋ ਕੇ ਡਿਵਾਈਡਰ ਨਾਲ ਜਾ ਟਕਰਾਈ। ਹਾਦਸਾ ਇਨਾਂ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉਡ ਗਏ।
ਇਹ ਵੀ ਪੜ੍ਹੋ : ਪੁਲਸ ਛਾਉਣੀ 'ਚ ਤਬਦੀਲ ਹੋਇਆ ਸੁਲਤਾਨਪੁਰ ਲੋਧੀ, ਲੱਗ ਗਈ ਫੋਰਸ, ਜਵਾਨਾਂ ਨੇ ਸਾਂਭੇ ਮੋਰਚੇ
ਹਾਦਸੇ ਵਿਚ ਸ਼ਕਤੀ ਸਿੰਘ ਦੀ ਪਤਨੀ ਮੀਰਾ ਅਤੇ 4 ਸਾਲ ਦਾ ਪੁੱਤਰ ਹਰਿਆਂਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਸ਼ਕਤੀ ਸਿੰਘ ਤੇ ਉਸ ਦੀ 3 ਸਾਲ ਦੀ ਧੀ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਦਾ ਇਲਾਜ ਇਸ ਵੇਲੇ ਦਸੂਹਾ ਦੇ ਸਰਕਾਰੀ ਹਸਪਤਾਲ ਵਿਚ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਦੀਦਾਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਨੇ ਘੇਰ ਲਿਆ ਪੂਰਾ ਸ਼ਹਿਰ, 150 ਤੋਂ ਵੱਧ ਜਵਾਨਾਂ ਨੇ ਸਾਂਭਿਆ ਮੋਰਚਾ