ਫਿਰੋਜ਼ਪੁਰ ''ਚ ਅਚਾਨਕ ਨਹਿਰ ''ਚ ਡਿੱਗੀ ਕਾਰ, ਵਿੱਚ ਸਵਾਰ ਵਿਅਕਤੀ ਦੀ ਮੌਤ

Tuesday, Jul 23, 2024 - 10:10 AM (IST)

ਫਿਰੋਜ਼ਪੁਰ ''ਚ ਅਚਾਨਕ ਨਹਿਰ ''ਚ ਡਿੱਗੀ ਕਾਰ, ਵਿੱਚ ਸਵਾਰ ਵਿਅਕਤੀ ਦੀ ਮੌਤ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਨਜ਼ਦੀਕ ਭੜਾਣਾ ਰਾਜਸਥਾਨ ਫੀਡਰ ਨਹਿਰ 'ਚ ਇਕ ਵਿਅਕਤੀ ਦੀ ਕਾਰ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਦੌਰਾਨ ਕਾਰ 'ਚ ਸਵਾਰ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਨਿਸ਼ਾਨ ਸਿੰਘ ਉਰਫ਼ ਹੀਰਾ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਮੱਖੂ ਇੰਡੀਕਾ ਕਾਰ 'ਚ ਸਵਾਰ ਸੀ। ਉਸ ਦੀ ਕਾਰ ਨਹਿਰ 'ਚ ਡਿੱਗੀ ਮਿਲੀ।

ਇਹ ਵੀ ਪੜ੍ਹੋ : ਪੰਜਾਬ ਦੇ ਲੋਕਾਂ 'ਤੇ ਮੰਡਰਾ ਰਿਹੈ ਖ਼ਤਰਾ! ਚਿਤਾਵਨੀ ਦੇ ਬਾਵਜੂਦ ਵੀ ਨਹੀਂ ਕੀਤੀ ਜਾ ਰਹੀ ਪਰਵਾਹ

ਇਸ ਸਬੰਧੀ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਨਿਸ਼ਾਨ ਸਿੰਘ ਨੂੰ ਕਾਰ 'ਚੋਂ ਬਾਹਰ ਕੱਢਿਆ ਗਿਆ ਤਾਂ ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਉਨ੍ਹਾਂ ਕਿਹਾ ਕਿ ਉਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਲੱਗ ਸਕੇਗਾ।

ਇਹ ਵੀ ਪੜ੍ਹੋ : ਫਿਰੋਜ਼ਪੁਰ ਵਾਸੀਆਂ ਲਈ ਵੱਡਾ ਤੋਹਫ਼ਾ, MP ਸ਼ੇਰ ਸਿੰਘ ਘੁਬਾਇਆ ਨੇ ਕੀਤਾ ਐਲਾਨ (ਵੀਡੀਓ)

ਫਿਲਹਾਲ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 

 


author

Babita

Content Editor

Related News