ਦੋਰਾਹਾ 'ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਨਹਿਰ 'ਚ ਡਿੱਗੀ ਕਾਰ

Friday, Jun 16, 2023 - 09:58 AM (IST)

ਦੋਰਾਹਾ 'ਚ ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ, ਨਹਿਰ 'ਚ ਡਿੱਗੀ ਕਾਰ

ਦੋਰਾਹਾ (ਵਿਪਨ) : ਇੱਥੇ ਦੋਰਾਹਾ ਵਿਖੇ ਬੀਤੀ ਅੱਧੀ ਰਾਤ ਨੂੰ ਇਕ ਕਾਰ ਦੇ ਨਹਿਰ 'ਚ ਡਿੱਗਣ ਦੀ ਖ਼ਬਰ ਪ੍ਰਾਪਤ ਹੋਈ ਹੈ। ਹਾਲਾਂਕਿ ਰਾਹਗੀਰਾਂ ਨੇ ਗੋਤਾਖ਼ੋਰਾਂ ਦੀ ਮਦਦ ਨਾਲ ਕਾਰ ਨੂੰ ਨਹਿਰ 'ਚੋਂ ਬਾਹਰ ਕੱਢ ਲਿਆ ਗਿਆ ਪਰ ਕਾਰ ਸਵਾਰ ਦਾ ਹਾਲੇ ਤੱਕ ਕੋਈ ਪਤਾ ਨਹੀਂ ਲੱਗਾ।

ਇਹ ਵੀ ਪੜ੍ਹੋ : ਲੁਧਿਆਣਾ ਲੁੱਟ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ : ਹੁਣ ਗਟਰ 'ਚ ਲੁਕੋਏ ਮਿਲੇ 50 ਲੱਖ ਰੁਪਏ (ਵੀਡੀਓ)

ਉਸ ਦੀ ਭਾਲ ਕੀਤੀ ਜਾ ਰਹੀ ਹੈ। ਕਾਰ 'ਚੋਂ ਸ਼ਰਾਬ ਦੀ ਬੋਤਲ ਵੀ ਮਿਲੀ ਜਿਸ ਕਾਰਨ ਸ਼ੱਕ ਹੈ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਕਰਕੇ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚੋਂ ਪੁਲਸ ਨੇ ਬੀਮਾ ਕੰਪਨੀ ਦੇ ਦਸਤਾਵੇਜ਼ ਮਿਲੇ ਹਨ ਅਤੇ ਕਾਰ ਲੁਧਿਆਣਾ ਨੰਬਰ ਦੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖ਼ਬਰ, ਸਰਕਾਰ ਨੇ ਜਾਰੀ ਕੀਤਾ ਹੁਕਮ

ਕਾਰ ਪੱਖੋਵਾਲ ਰੋਡ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਦੇ ਨਾਂ 'ਤੇ ਰਜਿਸਟਰ ਦੱਸੀ ਜਾ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News