ਛੋਟੇ ਹਾਥੀ ਅਤੇ ਕਾਰ ਦੀ ਟੱਕਰ ਉਪਰੰਤ ਕਾਰ ਨਹਿਰ ''ਚ ਡਿੱਗੀ

Tuesday, Apr 15, 2025 - 02:37 PM (IST)

ਛੋਟੇ ਹਾਥੀ ਅਤੇ ਕਾਰ ਦੀ ਟੱਕਰ ਉਪਰੰਤ ਕਾਰ ਨਹਿਰ ''ਚ ਡਿੱਗੀ

ਤਰਨਤਾਰਨ(ਰਮਨ)-ਬੀਤੀ ਰਾਤ ਕਾਰ ਅਤੇ ਛੋਟੇ ਹਾਥੀ ਦੀ ਆਮੋ-ਸਾਹਮਣੇ ਹੋਈ ਟੱਕਰ ਤੋਂ ਬਾਅਦ ਕਾਰ ਨਹਿਰ ਵਿਚ ਡਿੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ਵਿਚ ਦੋਵੇਂ ਵਾਹਨਾਂ ਦਾ ਕਾਫੀ ਨੁਕਸਾਨ ਹੋ ਗਿਆ ਜਦਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਰਬਜੀਤ ਸਿੰਘ ਨਿਵਾਸੀ ਮਲੋਟ ਜੋ ਆਪਣੇ ਛੋਟੇ ਹਾਥੀ ਉਪਰ ਸਵਾਰ ਹੋ ਸਾਮਾਨ ਲੈ ਕੇ ਸ੍ਰੀ ਗੋਇੰਦਵਾਲ ਸਾਹਿਬ ਵਾਲੀ ਸਾਈਡ ਜਾ ਰਿਹਾ ਸੀ, ਜਦੋਂ ਉਸਦਾ ਛੋਟਾ ਹਾਥੀ ਨਜ਼ਦੀਕ ਪਿੰਡ ਛਾਪੜੀ ਸਾਹਿਬ ਵਿਖੇ ਪੁੱਜਾ ਤਾਂ ਸਾਹਮਣੇ ਤੋਂ ਆ ਰਹੀ ਇਕ ਸਵਿਫਟ ਕਾਰ ਦੀ ਟੱਕਰ ਹੋ ਗਈ, ਜਿਸ ਤੋਂ ਬਾਅਦ ਕਾਰ ਨਹਿਰ ਵਿਚ ਜਾ ਡਿੱਗੀ। ਪੁਲਸ ਅਧਿਕਾਰੀ ਵੱਲੋਂ ਦੱਸੇ ਜਾਣ ਅਨੁਸਾਰ ਕਾਰ ਵਿਚ ਸਵਾਰ ਨੌਜਵਾਨ ਜੋ ਨਜ਼ਦੀਕੀ ਪਿੰਡ ਦਾ ਨਿਵਾਸੀ ਹੈ ਵੱਲੋਂ ਬੜੀ ਮੁਸ਼ਕਿਲ ਨਾਲ ਬਾਹਰ ਨਿਕਲ ਕੇ ਆਪਣੀ ਜਾਨ ਬਚਾਈ ਗਈ, ਜਿਸ ਨਾਲ ਸੰਪਰਕ ਕਰ ਲਿਆ ਗਿਆ ਹੈ ਅਤੇ ਉਹ ਠੀਕ ਹੈ। ਓਧਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਵਾਂ ਵਾਹਨਾਂ ਦਾ ਨੁਕਸਾਨ ਹੋ ਚੁੱਕਾ ਹੈ, ਜਿਸ ਸਬੰਧੀ ਪੁਲਸ ਵੱਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News