ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ

Tuesday, Jul 12, 2022 - 04:13 PM (IST)

ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ

ਲੁਧਿਆਣਾ (ਰਾਜ) : ਲੁਹਾਰਾ ਰੋਡ ’ਤੇ ਇਕ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਅੱਗ ਲਾ ਦਿੱਤੀ ਗਈ। ਇਸ ਮਾਮਲੇ ਵਿਚ ਥਾਣਾ ਡਾਬਾ ਪੁਲਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ। ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਕਰਿਆਨੇ ਦੀ ਦੁਕਾਨ ਹੈ। ਉਹ ਅਕਸਰ ਆਪਣੀ ਕਾਰ ਘਰ ਦੇ ਬਾਹਰ ਪਾਰਕ ਕਰਦਾ ਹੈ। ਰਾਤ ਕਰੀਬ 2 ਵਜੇ ਅਚਾਨਕ ਉਸ ਨੂੰ ਪਤਾ ਲੱਗਾ ਕਿ ਕਿਸੇ ਨੇ ਉਸ ਦੀ ਕਾਰ ਨੂੰ ਅੱਗ ਲਾ ਦਿੱਤੀ ਹੈ। ਉਸ ਨੇ ਤੁਰੰਤ ਪਾਣੀ ਪਾ ਕੇ ਅੱਗ ਬੁਝਾਈ।

ਜਦੋਂ ਉਸ ਨੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਅੱਗ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਗੁਆਂਢ ਵਿਚ ਰਹਿਣ ਵਾਲੇ ਇਕ ਨੌਜਵਾਨ ਵੱਲੋਂ ਲਾਈ ਗਈ ਸੀ, ਜੋ ਅਕਸਰ ਉਸ ਨੂੰ ਗਾਲ੍ਹਾਂ ਕੱਢਦਾ ਰਹਿੰਦਾ ਸੀ ਅਤੇ ਉਸ ਨਾਲ ਝਗੜਾ ਵੀ ਕਰਦਾ ਸੀ। ਫਿਲਹਾਲ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। 


author

Babita

Content Editor

Related News