ਸੜਕ ''ਤੇ ਕਾਰ ਨੂੰ ਅਚਾਨਕ ਲੱਗੀ ਅੱਗ, ਮੌਕੇ ''ਤੇ ਪੁੱਜੀ ਫਾਇਰ ਬ੍ਰਿਗੇਡ

Thursday, Oct 10, 2024 - 04:53 PM (IST)

ਸੜਕ ''ਤੇ ਕਾਰ ਨੂੰ ਅਚਾਨਕ ਲੱਗੀ ਅੱਗ, ਮੌਕੇ ''ਤੇ ਪੁੱਜੀ ਫਾਇਰ ਬ੍ਰਿਗੇਡ

ਮੋਗਾ : ਮੋਗਾ ਦੇ ਨੈਸਲੇ ਡਾਇਰੀ ਦੇ ਨਾਲ ਜਾਣ ਵਾਲੀ ਲਿੰਕ ਰੋਡ 'ਤੇ ਇੱਕ ਕਾਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਰਾਹ ਜਾਂਦੇ ਵਿਅਕਤੀ ਵੱਲੋਂ ਉਸਦੀ ਸੂਚਨਾ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਅੱਗ 'ਤੇ ਬੜੀ ਮੁਸ਼ਕਲ ਨਾਲ ਕਾਬੂ ਪਾਇਆ।

ਕਾਰ ਸਵਾਰ ਮੌਕੇ ਤੋਂ ਫ਼ਰਾਰ ਹੋ ਗਏ। ਫਿਲਹਾਲ ਪੁਲਸ ਨੇ ਕਾਰ ਨੂੰ ਲਿਆ ਕਬਜ਼ੇ 'ਚ ਲੈ ਲਿਆ ਹੈ। ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਜਗਤਾਰ ਸਿੰਘ ਨੇ ਕਿਹਾ ਕਿ ਸਾਨੂੰ ਇੱਕ ਵਿਅਕਤੀ ਵਲੋਂ ਸੂਚਿਤ ਕੀਤਾ ਗਿਆ ਸੀ ਕਿ ਨੈਸਲੇ ਦੇ ਨਾਲ ਜਾਣ ਵਾਲੀ ਸੜਕ 'ਤੇ ਇੱਕ ਕਾਰ ਨੂੰ ਅੱਗ ਲੱਗੀ ਹੋਈ ਹੈ। ਅਸੀਂ ਮੌਕੇ 'ਤੇ ਪਹੁੰਚੇ ਅਤੇ ਕਾਰ ਨੂੰ ਲੱਗੀ ਅੱਗ ਨੂੰ ਬੜੀ ਮੁਸ਼ਕਲ ਨਾਲ ਕਾਬੂ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਜਦੋਂ ਉੱਥੇ ਪਹੁੰਚੇ ਤਾਂ ਕਾਰ ਸਵਾਰ ਮੌਕੇ ਤੋਂ ਫ਼ਰਾਰ ਸਨ। ਦੱਸਿਆ ਜਾ ਰਿਹਾ ਕਿ ਉਹ ਤਿੰਨ ਵਿਅਕਤੀ ਜਦੋਂ ਕਾਰ ਨੂੰ ਅੱਗ ਲੱਗੀ ਤਾਂ ਮੌਕੇ ਤੋਂ ਫ਼ਰਾਰ ਹੋ ਗਏ। 


author

Babita

Content Editor

Related News