ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV ''ਚ ਕੈਦ ਹੋਈ ਵਾਰਦਾਤ

Friday, Aug 07, 2026 - 08:27 PM (IST)

ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV ''ਚ ਕੈਦ ਹੋਈ ਵਾਰਦਾਤ

ਲੁਧਿਆਣਾ (ਰਾਜ): ਲੁਧਿਆਣਾ ਦੇ ਹਿੰਮਤ ਸਿੰਘ ਨਗਰ ਇਲਾਕੇ ਵਿਚ ਬੇਖੌਫ ਬਦਮਾਸ਼ਾਂ ਨੇ ਇਕ ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਸ਼ਾਤਰ ਮੁਲਜ਼ਮਾਂ ਨੇ ਘਰ ਦਾ ਮੁੱਖ ਦਰਵਾਜ਼ਾ ਬਾਹਰੋਂ ਬੰਦ ਕਰ ਦਿੱਤਾ, ਤਾਂ ਜੋ ਅੰਦਰ ਮੌਜੂਦ ਪਰਿਵਾਰ ਦਾ ਕੋਈ ਵੀ ਮੈਂਬਰ ਬਾਹਰ ਨਾ ਆ ਸਕੇ। ਇਸ ਤੋਂ ਬਾਅਦ ਮੁਲਜ਼ਮਾਂ ਨੇ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚ ਪੈਟਰੋਲ ਛਿੜਕਿਆ ਅਤੇ ਅੱਗ ਲਗਾ ਕੇ ਮੌਕੇ ਤੋਂ ਫਰਾਰ ਹੋ ਗਏ। ਇਹ ਪੂਰੀ ਖੌਫਨਾਕ ਵਾਰਦਾਤ ਇਲਾਕੇ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ ਹੈ।

ਸੀ.ਸੀ.ਟੀ.ਵੀ. ਫੁਟੇਜ ਅਨੁਸਾਰ, ਵੀਰਵਾਰ ਦੇਰ ਰਾਤ ਐਕਟਿਵਾ 'ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਕਾਰ ਦੇ ਮਾਲਕ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਘਟਨਾ ਦੇ ਸਮੇਂ ਉਨ੍ਹਾਂ ਦਾ ਪੂਰਾ ਪਰਿਵਾਰ ਘਰ ਦੇ ਅੰਦਰ ਮੌਜੂਦ ਸੀ। ਬਦਮਾਸ਼ਾਂ ਨੇ ਸੋਚੀ-ਸਮਝੀ ਸਾਜ਼ਿਸ਼ ਤਹਿਤ ਬਾਹਰੋਂ ਦਰਵਾਜ਼ੇ ਨੂੰ ਤਾਲਾ ਲਗਾ ਦਿੱਤਾ ਸੀ, ਜਿਸ ਕਾਰਨ ਉਹ ਤੁਰੰਤ ਬਾਹਰ ਨਹੀਂ ਨਿਕਲ ਸਕੇ। ਜਦੋਂ ਤੱਕ ਪਰਿਵਾਰਕ ਮੈਂਬਰ ਕਿਸੇ ਤਰ੍ਹਾਂ ਮਸ਼ੱਕਤ ਕਰਕੇ ਬਾਹਰ ਆਏ, ਉਦੋਂ ਤੱਕ ਕਾਰ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਸੀ। ਪੁਲਸ ਨੇ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨੀ ਸ਼ੁਰੂ ਕਰ ਦਿੱਤੀ ਹੈ।


author

Anmol Tagra

Content Editor

Related News