ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੀਆਂ ਔਰਤਾਂ ਤੇ ਬੱਚੇ ਨੂੰ ਦਰੜਿਆ, ਹੋਈ ਦਰਦਨਾਕ ਮੌਤ

04/06/2024 12:01:12 AM

ਸਮਰਾਲਾ (ਗਰਗ, ਬੰਗੜ) - ਸ਼ੁੱਕਰਵਾਰ ਦੇਰ ਸ਼ਾਮ ਸਮਰਾਲਾ ਦੇ ਚਹਿਲਾਂ ਫਲਾਈ ਓਵਰ 'ਤੇ ਇਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇਸ ਭਿਆਨਕ ਹਾਦਸੇ ਦੌਰਾਨ ਪੈਦਲ ਜਾ ਰਹੀਆਂ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਪਿੱਛੋਂ ਆ ਰਹੀ ਹੋਂਡਾ ਸਿਟੀ ਤੇਜ਼ ਰਫਤਾਰ ਕਾਰ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਹਾਦਸੇ ਵਿੱਚ ਦੋਵੇਂ ਔਰਤਾਂ ਅਤੇ ਇੱਕ ਸਾਲ ਦੇ ਮਾਸੂਮ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਸਥਾਨ 'ਤੇ ਪਹੁੰਚੀ ਪੁਲਸ ਨੇ ਦੋਸ਼ੀ ਕਾਰ ਚਾਲਕ ਨੂੰ ਕਾਬੂ ਕਰ ਲਿਆ ਅਤੇ ਮ੍ਰਿਤਕਾਂ ਦੀ ਪਹਿਚਾਣ ਸੱਸ, ਨੂੰਹ ਅਤੇ ਇੱਕ ਸਾਲ ਦੇ ਮਾਸੂਮ ਬੱਚੇ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਝਗੜੇ ਤੋਂ ਬਾਅਦ ਦੋਸਤ ਨੂੰ ਸੱਦਿਆ ਘਰ, ਫਿਰ ਕੁੱਟਮਾਰ ਕਰ ਸਾੜ 'ਤਾ ਜ਼ਿੰਦਾ

ਜਾਣਕਾਰੀ ਦਿੰਦਿਆਂ ਥਾਣਾ ਸਮਰਾਲਾ ਦੇ ਐਸਐਚਓ ਰਾਓ ਬਰਿੰਦਰ ਸਿੰਘ ਨੇ ਦੱਸਿਆ ਕਿ, ਮ੍ਰਿਤਕਾਂ ਦੀ ਪਹਿਚਾਣ ਸੋਨਾ ਉਮਰ 54 ਸਾਲ ਉਸ ਦੀ ਨੂੰਹ ਪੂਜਾ ਉਮਰ 23 ਸਾਲ ਅਤੇ ਪੂਜਾ ਦੇ ਮਾਸੂਮ ਪੁੱਤਰ ਜਨੂ ਉਮਰ ਇੱਕ ਸਾਲ ਵਜੋਂ ਹੋਈ ਹੈ। ਮ੍ਰਿਤਕ ਸੱਸ-ਨੂੰਹ ਇੱਕ ਸਾਲ ਦੇ ਮਾਸੂਮ ਬੱਚੇ ਸਮੇਤ ਆਪਣੇ ਇੱਕ ਗੁਆਂਢੀ ਨਾਲ ਮੋਟਰਸਾਈਕਲ 'ਤੇ ਚੰਡੀਗੜ੍ਹ ਤੋਂ ਲੁਧਿਆਣਾ ਜਾ ਰਹੇ ਸਨ। ਸਮਰਾ ਲਾ ਨੇੜੇ ਚਹਿਲਾਂ ਹਾਈਵੇ 'ਤੇ ਪਹੁੰਚਣ 'ਤੇ ਇਨ੍ਹਾਂ ਨੂੰ ਪਾਣੀ ਦੀ ਪਿਆਸ ਲੱਗੀ ਤਾਂ ਮੋਟਰਸਾਈਕਲ ਚਾਲਕ ਹਸੀਨ ਇਨ੍ਹਾਂ ਨੂੰ ਉੱਥੇ ਉਤਾਰ ਕੇ ਥੋੜੀ ਦੂਰ ਅੱਗੇ ਪਾਣੀ ਦੀ ਬੋਤਲ ਲੈਣ ਚਲਾ ਗਿਆ। ਪੂਜਾ ਗੋਦੀ ਚੁੱਕੇ ਆਪਣੇ ਮਾਸੂਮ ਬੱਚੇ ਅਤੇ ਸੱਸ ਸੋਨਾ ਨੂੰ ਨਾਲ ਲੈ ਕੇ ਫਲਾਈ ਓਵਰ ਪੈਦਲ ਹੀ ਪਾਰ ਕਰਨ ਲੱਗੀਆਂ ਸਨ। ਇੰਨੇ ਵਿੱਚ ਹੀ ਪਿੱਛੋਂ ਆਈ ਤੇਜ਼ ਰਫਤਾਰ ਹੋਂਡਾ ਕਾਰ ਨੇ ਇਨ੍ਹਾਂ ਨੂੰ ਆਪਣੀ ਚਪੇਟ ਵਿੱਚ ਲੈ ਲਿਆ ਅਤੇ ਦੂਰ ਤੱਕ ਇਨ੍ਹਾਂ ਨੂੰ ਘੜੀਸਦੀ ਹੋਈ ਹੀ ਲੈ ਗਈ।

ਇਹ ਵੀ ਪੜ੍ਹੋ- ਇਸ ਸੂਬੇ ਦੇ ਸਾਬਕਾ ਮੁੱਖ ਮੰਤਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ, ਅਦਾਲਤ ਨੇ ਦਿੱਤਾ ਹੁਕਮ

ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਮ੍ਰਿਤਕ ਔਰਤਾਂ ਜੋ ਕਿ ਪ੍ਰਵਾਸੀ ਹਨ ਆਪਣੇ ਪਰਿਵਾਰ ਸਮੇਤ ਲੁਧਿਆਣਾ ਵਿਖੇ ਰਹਿੰਦੀਆਂ ਸਨ। ਪੁਲਸ ਨੇ ਕਾਬੂ ਕੀਤੇ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਤਿੰਨੇ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸਮਰਾਲ ਦੇ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


Inder Prajapati

Content Editor

Related News