ਜਲੰਧਰ-ਪਠਾਨਕੋਟ ਹਾਈਵੇਅ ''ਤੇ ਕਹਿਰ ਬਣ ਕੇ ਆਈ ਕਾਰ: ਪ੍ਰਵਾਸੀ ਮਜ਼ਦੂਰ ਦੀ ਦਰਦਨਾਕ ਮੌਤ, ਦੂਜਾ ਗੰਭੀਰ ਜ਼ਖਮੀ
Saturday, Apr 25, 2026 - 12:24 AM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਵੜੈਚ ਫਾਰਮ ਨਜ਼ਦੀਕ ਇੱਕ ਮੋਟਰਸਾਈਕਲ ਦੇ ਕਾਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਅਤੇ ਇੱਕ ਹੋਰ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਕਰੀਬ ਸ਼ਾਮ 6 ਵਜੇ ਉਸ ਸਮੇਂ ਵਾਪਰਿਆ, ਜਦੋਂ ਮੋਟਰਸਾਈਕਲ ਸਵਾਰ ਪ੍ਰਵਾਸੀ ਮਜ਼ਦੂਰ ਸੜਕ ਪਾਰ ਕਰ ਰਹੇ ਸਨ ਕਿ ਅਚਾਨਕ ਹੀ ਦਸੂਹੇ ਵਾਲੀ ਸਾਈਡ ਤੋਂ ਆ ਰਹੀ ਇੱਕ ਕਾਰ ਦੀ ਲਪੇਟ ਵਿੱਚ ਆ ਗਏ। ਇਸ ਸੜਕ ਹਾਦਸੇ ਵਿੱਚ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ: ਪਿੱਜ਼ਾ ਵੇਚਣ ਦੀ ਆੜ 'ਚ ਚੱਲ ਰਿਹਾ ਸੀ ਹੈਰੋਇਨ ਦਾ ਧੰਦਾ! ਇਕ ਗ੍ਰਿਫਤਾਰ
ਇਸ ਦੌਰਾਨ ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਦੀ ਟੀਮ ਨੇ ਦੂਸਰੇ ਜ਼ਖਮੀ ਹੋਏ ਪ੍ਰਵਾਸੀ ਮਜ਼ਦੂਰ ਨੂੰ ਸਰਕਾਰੀ ਹਸਪਤਾਲ 'ਚ ਦਾਖ਼ਲ ਕਰਵਾਇਆ। ਇਹ ਸੜਕ ਹਾਦਸਾ ਕਿਹੜੇ ਹਾਲਾਤਾਂ ਵਿੱਚ ਵਾਪਰਿਆ, ਇਸ ਸਬੰਧੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
