ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ ASI ਦੀ ਮੌਤ
Saturday, Jul 18, 2020 - 11:21 PM (IST)

ਬਟਾਲਾ,(ਬੇਰੀ)- ਬੀਤੀ ਦੇਰ ਸ਼ਾਮ ਕਾਲਾ ਅਫਗਾਨਾ ਵਿਖੇ ਕਾਰ ਅਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਏ. ਐੱਸ. ਆਈ. ਦੀ ਮੌਤ ਹੋ ਗਈ ਹੈ। ਇਸ ਸਬੰਧੀ ਥਾਣਾ ਫਤਿਹਗੜ੍ਹ ਚੂੜੀਆਂ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨਾਂ ਵਿਚ ਮ੍ਰਿਤਕ ਏ. ਐੱਸ. ਆਈ. ਸਤਨਾਮ ਸਿੰਘ ਦੀ ਪਤਨੀ ਹਰਜੀਤ ਕੌਰ ਨੇ ਦੱਸਿਆ ਕਿ ਉਸਦੇ ਪਤੀ ਸਰਹੱਦੀ ਖੇਤਰ ਲੋਪੋਕੇ ਥਾਣਾ ’ਚ ਤਾਇਨਾਤ ਸੀ ਅਤੇ ਬੀਤੇ ਦਿਨੀਂ ਉਹ ਭੂਆ ਦੇ ਘਰ ਕਾਲਾ ਅਫਗਾਨਾ ਗਏ ਹੋਏ ਸਨ। ਉਥੋਂ ਜਦ ਪਤੀ ਬੁਲਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਡਿਊਟੀ ’ਤੇ ਜਾ ਰਿਹਾ ਸੀ ਤਾਂ ਰਸਤੇ ਵਿਚ ਇਕ ਸਵਿਫਟ ਕਾਰ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਣ ਉਹ ਗੰਭੀਰ ਜ਼ਖਮੀ ਹੋ ਗਿਆ ਅਤੇ ਹਸਪਤਾਲ ਲੈ ਜਾਂਦੇ ਸਮੇਂ ਉਸਦੀ ਰਸਤੇ ਵਿਚ ਹੀ ਮੌਤ ਹੋ ਗਈ। ਐੱਸ. ਐੱਚ. ਓ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਪਤਨੀ ਹਰਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਥਾਣਾ ਫਤਿਹਗੜ੍ਹ ਚੂੜੀਆਂ ਵਿਖੇ ਕੇਸ ਦਰਜ ਕਰ ਕੇ ਕਾਰ ਡਰਾਈਵਰ ਹੈਪੀ ਵਾਸੀ ਮਾੜੀ ਪੰਨਵਾਂ ਨੂੰ ਗ੍ਰਿਫਤਾਰ ਕਰ ਲਿਆ ਹੈ।