ਪੰਜਾਬ 'ਚ ਫਿਰ ਵੱਡੀ ਵਾਰਦਾਤ, ਕਾਰ ਸਵਾਰਾਂ 'ਚ ਅੰਨ੍ਹੇਵਾਹ ਫਾਇਰਿੰਗ, ਬਜ਼ੁਰਗ ਦੀ ਮੌਤ
Wednesday, Oct 14, 2026 - 06:39 PM (IST)
ਜ਼ੀਰਾ (ਸਤੀਸ਼) : ਬੁੱਧਵਾਰ ਸ਼ਾਮ ਕਰੀਬ 5 ਵਜੇ ਪੁਰਾਣੀ ਤਲਵੰਡੀ ਰੋਡ 'ਤੇ ਇਕ ਸਵਿਫਟ ਅਤੇ ਥਾਰ ਕਾਰ ਚਾਲਕਾਂ ਵਿਚਾਲੇ ਗੋਲੀਬਾਰੀ ਹੋ ਗਈ। ਇਸ ਗੋਲੀਬਾਰੀ ਦੀ ਲਪੇਟ 'ਚ ਆ ਕੇ ਇਕ ਬਜ਼ੁਰਗ ਦੀ ਮੌਤ ਹੋ ਗਈ। ਸਿਵਲ ਹਸਪਤਾਲ ਜ਼ੀਰਾ ਵਿਖੇ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜ਼ੀਰਾ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਲਹਿਰਾ ਰੋਹੀ ਦਾ ਇਕ ਬਜ਼ੁਰਗ ਆਪਣੇ ਪੋਤਰੇ ਅਤੇ ਪੋਤਰੀ ਨੂੰ ਛੁੱਟੀ ਹੋਣ 'ਤੇ ਟਿਊਸ਼ਨ ਤੋਂ ਵਾਪਸ ਲੈਣ ਲਈ ਸ਼ਾਮ ਕਰੀਬ 5 ਵਜੇ ਟਿਊਸ਼ਨ ਸੈਂਟਰ ਦੇ ਬਾਹਰ ਬੈਠਾ ਉਡੀਕ ਕਰ ਰਿਹਾ ਸੀ।
ਇਹ ਵੀ ਪੜ੍ਹੋ : ਗੋਲੀ ਦਾ ਜਵਾਬ ਗੋਲੀ ਨਾਲ ਦੇਵਾਂਗਾ, ਪਰਵਿੰਦਰ ਝੋਟੇ ਦੇ ਹੱਕ 'ਚ ਸੋਸ਼ਲ ਮੀਡੀਆ 'ਤੇ ਪਈ ਪੋਸਟ
ਬਲਦੇਵ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪੁਰਾਣੀ ਤਲਵੰਡੀ ਰੋਡ ਦੀ ਤਿਕੌਣੀ ਵੱਲੋਂ ਇਕ ਸਵਿਫਟ ਕਾਰ ਅਤੇ ਇਕ ਥਾਰ ਗੱਡੀ ਵਿਚ ਸਵਾਰ ਵਿਅਕਤੀ ਇਕ ਦੂਸਰੇ ਉੱਪਰ ਫਾਇਰਿੰਗ ਕਰਦੇ ਆ ਰਹੇ ਸਨ ਕਿ ਇਸ ਦੌਰਾਨ ਟਿਊਸ਼ਨ ਸੈਂਟਰ ਬਾਹਰ ਬੈਠਾ ਬਜ਼ੁਰਗ ਬਸੰਤ ਸਿੰਘ (62) ਪੁੱਤਰ ਠਾਣਾ ਸਿੰਘ ਵਾਸੀ ਪਿੰਡ ਲਹਿਰਾ ਰੋਹੀ ਦੀ ਵੱਖੀ ਵਿਚ ਇਕ ਗੋਲੀ ਆ ਵੱਜੀ ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਬਸੰਤ ਸਿੰਘ ਨੂੰ ਜਦੋਂ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਦਾਖਲ ਕਰਵਾਇਆ ਗਿਆ ਤਾਂ ਉੱਥੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਉਧਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : 15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
