ਕਾਰ ਪਾਰਕਿੰਗ ''ਚ ਖੜੀ ਹੌਂਡਾ ਸਿਟੀ ਕਾਰ ਨੂੰ ਲੱਗੀ ਅਚਾਨਕ ਅੱਗ, ਸੜ ਕੇ ਹੋਈ ਸੁਆਹ
Tuesday, Jun 14, 2022 - 11:26 AM (IST)
ਜਲੰਧਰ (ਸੋਨੂੰ) - ਜਲੰਧਰ ’ਚ ਬੀਤੀ ਦੇਰ ਰਾਤ ਥਾਣਾ- 3 ਦੇ ਨਾਲ ਲਗਦੀ ਇਕ ਕਾਰ ਪਾਰਕਿੰਗ 'ਚ ਖੜੀ ਇਕ ਕਾਰ ਨੂੰ ਅਚਾਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਰ ਨੂੰ ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਦਿੱਤੀ ਗਈ, ਜਿਨ੍ਹਾਂ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾ ਲਿਆ। ਹਾਲਾਂਕਿ ਇਸ ਅੱਗ ਨਾਲ ਕਿਸੇ ਵੀ ਤਰਾਂ ਦਾ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਕਾਰ ਪੂਰੀ ਤਰਾਂ ਨਾਲ ਨੁਕਸਾਨੀ ਗਈ।
ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ
ਮਿਲੀ ਜਾਣਕਾਰੀ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਰਜਨੀਸ਼ ਕੁਮਾਰ ਆਪਣੀ ਕਾਰ ਨੂੰ ਪਾਰਕਿੰਗ ਵਿੱਚ ਖੜ੍ਹੀ ਕਰ ਆਪਣੇ ਘਰ ਸੈਦਾ ਗੇਟ ਚਲੇ ਜਾਂਦੇ ਸਨ। ਬੀਤੀ ਦੇਰ ਰਾਤ ਉਨ੍ਹਾਂ ਦੇ ਇਕ ਦੋਸਤ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਕਾਰ ਨੂੰ ਅੱਗ ਲੱਗ ਗਈ ਹੈ। ਮੌਕੇ ’ਤੇ ਪੁੱਜ ਕੇ ਵੇਖਿਆ ਕਿ ਉਨ੍ਹਾਂ ਦੀ ਹੌਂਡਾ ਸਿਟੀ ਕਾਰ ਨੂੰ ਲੱਗ ਲੱਗੀ ਹੋਈ ਸੀ। ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕਰਕੇ ਉਕਤ ਸਥਾਨ ’ਤੇ ਸੱਦਿਆ। ਫਾਇਰ ਕਰਮੀਆਂ ਨੇ ਮੌਕੇ ’ਤੇ ਪੁੱਜ ਕੇ ਅੱਗ ’ਤੇ ਕਾਬੂ ਪਾਇਆ। ਫਾਇਰ ਬ੍ਰਿਗੇਡ ਦੇ ਲੀਡਿੰਗ ਫਾਇਰਮੈਨ ਨਰੇਸ਼ ਕੁਮਾਰ ਨੇ ਦੱਸਿਆ ਕਿ ਦੇਰ ਰਾਤ ਉਨ੍ਹਾਂ ਨੂੰ ਫੋਨ ਆਇਆ ਅਤੇ ਉਨ੍ਹਾਂ ਨੇ ਕਾਰ ਨੂੰ ਲੱਗੀ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ।
ਪੜ੍ਹੋ ਇਹ ਵੀ ਖ਼ਬਰ: ਪ੍ਰੋਗਰਾਮ ਦੌਰਾਨ ਭੰਗੜਾ ਪਾਉਂਦਿਆਂ ਖ਼ੁਸ਼ੀ ’ਚ ਚਲਾਈ ਗੋਲੀ, ਨੌਜਵਾਨ ਦੀ ਛਾਤੀ ’ਚ ਵੱਜੀ