ਰਾਮ ਨਾਮ ਪ੍ਰਚਾਰ ਕਰਨ ਵਾਲੀ ਇਹ ਕਾਰ ਬਣੇਗੀ ਲੋਕਾਂ ਲਈ ਖਿੱਚ ਦਾ ਕੇਂਦਰ

04/17/2024 11:37:38 AM

ਜਲੰਧਰ (ਜਸਪ੍ਰੀਤ)- ਰਾਮ ਨਾਮ ਦਾ ਪ੍ਰਚਾਰ ਕਰਨ ਵਾਲੀ ਵਿਸ਼ੇਸ਼ ਕਾਰ ਦੇ ਨਾਲ ਪਿਛਲੇ 24 ਸਾਲਾਂ ਤੋਂ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਵਾਲਾ ਪਾਠਕ ਪਰਿਵਾਰ ਸਿਲਵਰ ਜੁਬਲੀ ਮਨਾਉਂਦੇ ਇਸ ਵਾਰ ਵੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਵੇਗਾ।  ਸੁਸ਼ੀਲ ਪਾਠਕ ਅਤੇ ਅਰਿਤ ਪਾਠਕ ਨੇ ਦੱਸਿਆ ਕਿ ਅਯੁੱਧਿਆ ਦੇ ਸ਼੍ਰੀ ਰਾਮ ਮੰਦਿਰ ਵਿਚ ਭਗਵਾਨ ਰਾਮ ਦੀ ਜੋ ਪ੍ਰਤਿਮਾ ਸਥਾਪਤ ਹੋਈ ਹੈ, ਉਸੇ ਪਵਿੱਤਰ ਸਵਰੂਪ ਦੀ ਝਲਕ ਨੂੰ ਵਿਸ਼ੇਸ਼ ਰੰਗਾਂ ਨਾਲ ਕਾਰ 'ਤੇ ਤਿਆਰ ਕਰਵਾਇਆ ਗਿਆ ਹੈ। 

PunjabKesari

ਪਾਠਕ ਪਰਿਵਾਰ ਦੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਖ਼ੁਸ਼ਕਿਮਸਤੀ ਹੈ ਕਿ ਸਿਲਵਰ ਜੁਬਲੀ ਬਣਾ ਇਸ ਵਾਰ ਵੀ ਸ਼ਾਮਲ ਹੋ ਰਹੇ ਹਨ। ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਤਿਆਰ ਕਰਵਾਈ ਗਈ ਕਾਰ 'ਤੇ ਦਿਸ ਰਹੀ ਰਾਮ ਲੱਲਾ ਦੀ ਸੁੰਦਰ ਝਲਕ ਸੁਸ਼ੀਲ ਪਾਠਕ ਸ਼ੋਭਾ ਯਾਤਰਾ ਵਿਚ ਪਾਠਕ ਪਰਿਵਾਰ ਵੱਲੋਂ ਆਪਣੀ ਕਾਰ ਨੂੰ ਵਿਸ਼ੇਸ਼ ਰੂਪ ਨਾਲ ਤਿਆਰ ਕਰਵਾਇਆ ਹੈ, ਜੋਕਿ ਬੇਹੱਦ ਆਕਰਸ਼ਿਤ ਲੱਗ ਰਹੀ ਹੈ। 

PunjabKesari

ਅੱਜ ਦੇਸ਼ਭਰ ਵਿਚ ਰਾਮ ਨੌਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਮਰਿਆਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਜਲੰਧਰ ਵਿਚ ਵੀ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਵਿਜੇ ਚੋਪੜਾ ਜੀ ਦੀ ਪ੍ਰਧਾਨਗੀ ਵਿਚ ਸ਼੍ਰੀ ਰਾਮ ਚੌਂਕ ਤੋਂ ਅੱਜ ਸ਼੍ਰੀ ਰਾਮ ਨੌਮੀ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ।

PunjabKesari

ਰਾਮ ਨੌਮੀ ਦੀ ਸ਼ੋਭਾ ਯਾਤਰਾ ਤੋਂ ਪਹਿਲਾਂ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਜਾਣਗੇ। ਇਸ ਦੇ ਬਾਅਦ ਦੁਪਹਿਰ ਨੂੰ ਸ਼੍ਰੀ ਰਾਮਨੌਮੀ ਉਤਸਵ ਕਮੇਟੀ ਵੱਲੋਂ ਸ਼੍ਰੀ ਰਾਮ ਚੌਂਕ ਤੋਂ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼੍ਰੀ ਰਾਮ ਚੌਂਕ ਤੋਂ ਕੱਢੀ ਜਾ ਰਹੀ ਪ੍ਰਭੂ ਸ਼੍ਰੀ ਰਾਮ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਵਿਚ ਜਨ-ਜਾਗ੍ਰਿਤੀ ਮੰਚ ਦੇ ਸੈਂਕੜੇ ਵਰਕਰ ਭਗਵਾ ਪਟਕੇ ਪਹਿਨ ਕੇ ਰੱਥ ’ਤੇ ਸਵਾਰ ਭਗਵਾਨ ਸ਼੍ਰੀ ਰਾਮ ਪਰਿਵਾਰ ਅਤੇ ਰਾਸ਼ਟਰ ਭਗਤਾਂ ਦੀਆਂ ਝਾਕੀਆਂ ਸਮੇਤ ਸ਼ਾਮਲ ਹੋਣਗੇ। 

ਇਹ ਵੀ ਪੜ੍ਹੋ- ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ 'ਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


shivani attri

Content Editor

Related News