ਵਿਆਹ ਤੋਂ ਵਾਪਸ ਆ ਰਹੀ ਕਾਰ ਹੋਈ ਬੇਕਾਬੂ, ਅੱਗੇ ਜਾ ਰਹੇ ਮੋਟਰਸਾਈਕਲ ਸਵਾਰਾਂ ਨੂੰ ਦਰੜਿਆ
Friday, Jan 31, 2025 - 01:14 PM (IST)
 
            
            ਅੰਮ੍ਰਿਤਸਰ (ਗੁਰਪ੍ਰੀਤ)- ਅੰਮ੍ਰਿਤਸਰ 'ਚ ਦੇਰ ਰਾਤ ਇਕ ਭਿਆਨਕ ਐਕਸੀਡੈਂਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤੁਹਾਨੂੰ ਦੱਸ ਦਈਏ ਕਿ ਇਹ ਐਕਸੀਡੈਂਟ ਅੰਮ੍ਰਿਤਸਰ ਮਜੀਠਾ ਬਾਈਪਾਸ ਖੰਨਾ ਪੇਪਰ ਮਿਲ ਦੇ ਸਾਹਮਣੇ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਸ਼ਿਫਟ ਕਾਰ 'ਤੇ ਸਾਰਾ ਪਰਿਵਾਰ ਵਿਆਹ ਦਾ ਪ੍ਰੋਗਰਾਮ ਦੇਖ ਕੇ ਵਾਪਸ ਆ ਰਿਹਾ ਸੀ ਤਾਂ ਕਾਰ ਡਰਾਇਵਰ ਨੇ ਕਾਫੀ ਸ਼ਰਾਬ ਪੀਤੀ ਹੋਈ ਸੀ ਜਿਸ ਵੱਲੋਂ ਐਕਸੀਡੈਂਟ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਸਰਪੰਚ ਨੇ ਹੋਟਲ 'ਚ ਕਿਸੇ ਹੋਰ ਨਾਲ ਰੰਗੇ-ਹੱਥੀਂ ਫੜ ਲਈ ਸਰਪੰਚਣੀ, ਤੇ ਫਿਰ...
ਮੌਕੇ 'ਤੇ ਖੜ੍ਹੇ ਲੋਕਾਂ ਨੇ ਦੱਸਿਆ ਕਿ ਦੋ ਮੋਟਰਸਾਈਕਲ ਅਤੇ ਇੱਕ ਟਰੈਕਟਰ ਜਾ ਰਹੇ ਸਨ, ਜਿਨਾਂ ਨੂੰ ਪਿੱਛੋਂ ਦੀ ਸ਼ਿਫਟ ਕਾਰ ਵਾਲੇ ਨੇ ਟੱਕਰ ਮਾਰ ਦਿੱਤੀ ਤੇ ਦੋਵੇਂ ਮੋਟਰਸਾਈਕਲਾਂ ਸਵਾਰਾਂ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਿਫਟ ਕਾਰ ਵਾਲੇ ਨੇ ਇੰਨੀ ਭਿਆਨਕ ਟੱਕਰ ਮਾਰੀ ਕਿ ਇੱਕ ਮੋਟਰਸਾਈਕਲ ਚਾਲਕ ਦੀ ਮੌਕੇ 'ਤੇ ਹੀ ਲੱਤ ਟੁੱਟ ਗਈ ਤੇ ਦੂਸਰੇ ਮੋਟਰਸਾਈਕਲ ਸਵਾਰ ਦਾ ਗਿੱਟਾ ਟੁੱਟਾ ਗਿਆ। ਜਿਨ੍ਹਾਂ ਨੂੰ ਗੰਭੀਰ ਰੂਪ 'ਚ ਐਬੂਲੈਂਸ ਰਾਹੀਂ ਹਸਪਤਾਲ ਵਿਚ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਰ ਚਾਲਕ ਨੇ ਮੀਡੀਆ ਨਾਲ ਵੀ ਕਾਫੀ ਬਹਿਸ ਕਰਨ ਦੀ ਕੋਸ਼ਿਸ਼ ਕੀਤੀ ਤੇ ਉਨ੍ਹਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਕਿਉਂਕਿ ਉਹਨੇ ਕਾਫੀ ਸ਼ਰਾਬ ਪੀ ਰੱਖੀ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲੀਆਂ
ਉੱਥੇ ਹੀ ਮੌਕੇ 'ਤੇ ਪਹੁੰਚੇ ਮੀਠਾ ਰੋਡ 'ਤੇ ਪੁਲਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਅਤੇ ਮੌਕੇ 'ਤੇ ਪੁੱਜੇ ਹਾਂ ਫਿਲਹਾਲ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਲੈ ਕੇ ਗਏ ਹਾਂ ਤੇ ਕਾਰ ਚਾਲਕ ਉਸਦਾ ਪਰਿਵਾਰ ਵੀ ਫਿਲਹਾਲ ਫਰਾਰ ਹੈ। ਅਸੀਂ ਆਲੇ ਦੁਆਲੇ ਦੇ ਸੀਸੀਟੀਵੀ ਕੈਮਰੇ ਖੰਗਾਲ ਕੇ ਚੈੱਕ ਕਰਾਂਗੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਹੱਥੀਂ ਚੜੇ CBI ਅਧਿਕਾਰੀ ਤੇ ਪੁਲਸ ਮੁਲਾਜ਼ਮ, ਮਾਮਲਾ ਕਰੇਗਾ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            