ਕਾਰ ਸਵਾਰ ਹਥਿਆਰਬੰਦ ਵਿਅਕਤੀਆਂ ਨੇ ਗੋਲੀ ਮਾਰ ਕੇ ਹੱਤਿਆ ਕਰਨ ਦੀ ਕੀਤੀ ਕੋਸ਼ਿਸ਼ (ਵੀਡੀਓ)

07/16/2018 11:49:38 AM

ਮੋਗਾ (ਆਜ਼ਾਦ) - ਮੋਗਾ ਜ਼ਿਲੇ ਦੇ ਪਿੰਡ ਸੈਦਸ਼ਾਹ ਵਾਲਾ ਕੋਲ ਕਾਰ ਸਵਾਰ ਹਥਿਆਰਬੰਦ ਵਿਅਕਤੀਆਂ ਵੱਲੋਂ ਮੋਟਰਸਾਈਕਲ 'ਤੇ ਜਾ ਰਹੇ ਹਰਪ੍ਰੀਤ ਸਿੰਘ (25) ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੱਟ 'ਤੇ ਗੋਲੀ ਲੱਗਣ ਕਾਰਨ ਉਹ ਉਥੇ ਹੀ ਡਿੱਗ ਪਿਆ ਅਤੇ ਮੌਕੇ 'ਤੇ ਮੌਜੂਦ ਲੋਕਾਂ ਨੇ ਇਕੱਠੇ ਹੋ ਕੇ ਉਸ ਨੂੰ ਮੋਗਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ। ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਫਰੀਦਕੋਟ ਰੈਫਰ ਕਰ ਦਿੱਤਾ।

PunjabKesariਘਟਨਾ ਦੀ ਜਾਣਕਾਰੀ ਮਿਲਣ 'ਤੇ ਜ਼ਿਲਾ ਪੁਲਸ ਮੁਖੀ ਗੁਰਪ੍ਰੀਤ ਸਿੰਘ ਤੂਰ, ਡੀ. ਐੱਸ. ਪੀ. ਹਰਿੰਦਰ ਸਿੰਘ ਡੋਡ, ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁਖੀ ਕਸ਼ਮੀਰ ਸਿੰਘ ਅਤੇ ਹੋਰ ਪੁਲਸ ਅਧਿਕਾਰੀ ਘਟਨਾ ਸਥਾਨ 'ਤੇ ਪਹੁੰਚ ਗਏ। ਹਰਪ੍ਰੀਤ ਸਿੰਘ ਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਨੇ ਐੱਮ. ਸੀ. ਏ. ਕੀਤੀ ਹੋਈ ਹੈ ਅਤੇ ਉਹ ਜ਼ੀਰਾ ਦੇ ਆਈਲੈਟਸ ਸੈਂਟਰ 'ਚ ਟੀਚਰ ਦੀ ਨੌਕਰੀ ਦੇ ਨਾਲ-ਨਾਲ ਪੜ੍ਹਾਈ ਵੀ ਕਰਦਾ ਹੈ। ਉਹ ਵਿਦੇਸ਼ ਜਾਣ ਲਈ ਆਈਲੈਟਸ ਦੀ ਪ੍ਰੀਖਿਆ ਦੀ ਤਿਆਰੀ ਕਰ ਰਿਹਾ ਹੈ। ਬੀਤੇ ਦਿਨ ਉਹ ਖੇਤ 'ਚ ਕੰਮ ਕਰਦੇ ਲੋਕਾਂ ਲਈ ਰੋਟੀ ਅਤੇ ਚਾਹ ਲੈ ਕੇ ਆਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ ਕਿ ਬਿਨਾਂ ਨੰਬਰੀ ਆਈ ਟਵੰਟੀ ਕਾਰ ਸਵਾਰ 3 ਅਣਪਛਾਤੇ ਵਿਅਕਤੀਆਂ ਨੇ ਉਸ ਨੂੰ ਰਾਸਤੇ 'ਚ ਰੋਕ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਕਈ ਗੋਲੀਆਂ ਵੀ ਚਲਾਈਆਂ। ਇਕ ਗੋਲੀ ਉਸ ਦੇ ਪੱਟ 'ਤੇ ਲੱਗਣ ਕਾਰਨ ਉਹ ਰਫੂ ਚੱਕਰ ਹੋ ਗਏ। ਗੰਭੀਰ ਰੂਪ ਨਾਲ ਜ਼ਖਮੀ ਹੋਣ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ।

PunjabKesariਕੀ ਕਹਿਣੈ ਜ਼ਿਲਾ ਪੁਲਸ ਮੁਖੀ ਦਾ
ਜ਼ਿਲਾ ਪੁਲਸ ਮੁਖੀ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਉਕਤ ਮਾਮਲੇ ਨੂੰ ਉਹ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਘਟਨਾ ਸਥਾਨ 'ਤੇ ਜਾ ਕੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਕੀ ਕਹਿਣਾ ਥਾਣਾ ਮੁਖੀ ਦਾ
ਇਸ ਸਬੰਧ 'ਚ ਥਾਣਾ ਫਤਿਹਗੜ੍ਹ ਪੰਜਤੂਰ ਦੇ ਇੰਚਾਰਜ ਇੰਸਪੈਕਟਰ ਕਸ਼ਮੀਰ ਸਿੰਘ ਨੇ ਕਿਹਾ ਕਿ ਆਲੇ-ਦੁਆਲੇ ਦੇ ਇਲਾਕਿਆਂ 'ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਫੁਟੇਜ ਖੰਗਾਲੀਆਂ ਜਾ ਰਹੀਆਂ ਹਨ ਅਤੇ ਖੇਤਾਂ 'ਚ ਕੰਮ ਕਰਦੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।


Related News