ਕਾਰ ਸਵਾਰ ਦੇਸੀ ਪਿਸਤੌਲ ਤੇ ਜ਼ਿੰਦਾ ਕਾਰਤੂਸਾਂ ਸਣੇ ਕਾਬੂ

09/11/2017 6:36:35 AM

ਨਕੋਦਰ, (ਰਜਨੀਸ਼, ਪਾਲੀ)— ਸਦਰ ਪੁਲਸ ਨੇ ਨਕੋਦਰ-ਜਲੰਧਰ ਮੁੱਖ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਸਵਾਰ ਨੂੰ ਦੇਸੀ ਪਿਸਤੌਲ ਤੇ ਕਾਰਤੂਸਾਂ ਸਣੇ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ।ਸਦਰ ਥਾਣਾ ਮੁਖੀ ਪਰਮਜੀਤ ਸਿੰਘ ਐੱਸ. ਆਈ. ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਨਕੋਦਰ-ਜਲੰਧਰ ਸੜਕ 'ਤੇ ਪਿੰਡ ਗੋਹੀਰਾਂ ਨਹਿਰ ਪੁਲੀ 'ਤੇ ਨਾਕਾਬੰਦੀ ਕੀਤੀ ਹੋਈ ਸੀ। ਨਾਕਾਬੰਦੀ ਦੌਰਾਨ ਨਕੋਦਰ ਵਾਲੀ ਸਾਈਡ ਤੋਂ ਆ ਰਹੀ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਕਾਰ ਸਵਾਰ ਮਨੀ ਪੁੱਤਰ ਵਿਜੇ ਕੁਮਾਰ ਵਾਸੀ ਕੋਟ ਮੁਹੱਲਾ ਬਸਤੀ ਸ਼ੇਖ ਜਲੰਧਰ ਦੀ ਤਲਾਸ਼ੀ ਲਈ ਤਾਂ ਉਸ ਦੀ ਡੱਬ ਵਿਚੋਂ ਇਕ ਦੇਸੀ ਪਿਸਤੌਲ ਲੋਡਿਡ ਤੇ 6 ਜ਼ਿੰਦਾ ਕਾਰਤੂਸ ਬਰਾਮਦ ਹੋਏ।ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਖਿਲਾਫ ਅਸਲਾ ਐਕਟ ਅਧੀਨ ਕੇਸ ਦਰਜ ਕਰ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।


Related News