ਹਾਦਸੇ ਮਗਰੋਂ ਹੋਈ ਤਕਰਾਰ ਦਰਮਿਆਨ ਕਾਰ ਸਵਾਰਾਂ ਨੇ STF ਜਵਾਨ ਤੋਂ ਖੋਹੀ ਰਿਵਾਲਵਰ, ਫਿਰ ਪਹੁੰਚ ਗਏ ਥਾਣੇ
Tuesday, Jan 24, 2023 - 10:51 PM (IST)
ਬਠਿੰਡਾ (ਵਰਮਾ)- ਭੀੜ ਵਾਲੇ ਇਲਾਕੇ ਵਿਚ ਬੱਸ ਸਟੈਂਡ ਕੋਲ ਇਕ ਕਾਰ ਨੂੰ ਟੱਕਰ ਮਾਰਨ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਅੱਧਾ ਦਰਜਨ ਕਾਰ ਸਵਾਰ ਐੱਸ. ਟੀ. ਐੱਫ. ਇੰਸਪੈਕਟਰ ਦਾ ਸਰਵਿਸ ਰਿਵਾਲਵਰ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਉਨ੍ਹਾਂ ਨੂੰ ਮਾਨਸਾ ਜ਼ਿਲ੍ਹੇ ਤੋਂ ਫੜਿਆ, ਜਿੱਥੇ ਉਨ੍ਹਾਂ ਨੇ ਰਿਵਾਲਵਰ ਥਾਣੇ ’ਚ ਜਮ੍ਹਾ ਕਰਵਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਮੰਗਲਵਾਰ ਦੁਪਲੈਕਸ ਦੇ ਬਾਹਰ ਅਚਾਨਕ ਹਿਰ ਨੂੰ ਉਸ ਸਮੇਂ ਵਾਪਰੀ ਜਦੋਂ ਅਦਾਲਤੀ ਕੰਪਜਾਮ ਲੱਗ ਗਿਆ ਤਾਂ ਪੁਲਸ ਮੁਲਾਜ਼ਮਾਂ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ।
ਇਹ ਖ਼ਬਰ ਵੀ ਪੜ੍ਹੋ - ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਖੇਤਾਂ ਤੋਂ ਲੰਘਦੀਆਂ ਤਾਰਾਂ ਹਟਾਉਣ ਲਈ ਲੈ ਰਿਹਾ ਸੀ ਰਿਸ਼ਵਤ
ਦੋਵਾਂ ਧਿਰਾਂ ’ਚ ਤਕਰਾਰ ਹੋ ਗਈ ਅਤੇ ਹੰਗਾਮਾ ਇੰਨਾ ਵੱਧ ਗਿਆ ਕਿ ਐੱਸ. ਟੀ. ਐੱਫ. ਦੇ ਜਵਾਨਾਂ ਨੇ ਆਪਣੀ ਸਰਵਿਸ ਰਿਵਾਲਵਰ ਕੱਢ ਕੇ ਕਾਰ ਚਾਲਕਾਂ ਵੱਲ ਇਸ਼ਾਰਾ ਕਰ ਦਿੱਤਾ। ਖ਼ਤਰੇ ਨੂੰ ਭਾਂਪਦਿਆਂ ਕਾਰ ਸਵਾਰਾਂ ਨੇ ਪੁਲਸ ਮੁਲਾਜ਼ਮ ਤੋਂ ਰਿਵਾਲਵਰ ਖੋਹ ਲਿਆ ਤੇ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਪੁਲਸ ’ਚ ਹੜਕੰਪ ਮਚ ਗਿਆ ਅਤੇ ਪੁਲਸ ਨੇ ਹਰਕਤ ’ਚ ਆ ਕੇ ਸੜਕ ’ਤੇ ਜਾਮ ਲਗਾ ਦਿੱਤਾ। ਪੁਲਸ ਨੇ ਇਨ੍ਹਾਂ ਨੌਜਵਾਨਾਂ ਦਾ ਪਿੱਛਾ ਕੀਤਾ ਪਰ ਉਹ ਮਾਨਸਾ ਜ਼ਿਲ੍ਹੇ ਦੇ ਥਾਣਾ ਸਰਦੂਲਗੜ੍ਹ ’ਚ ਪਹੁੰਚ ਗਏ ਅਤੇ ਰਿਵਾਲਵਰ ਪੁਲਸ ਨੂੰ ਸੌਂਪ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਸ. ਪੀ. ਬਠਿੰਡਾ ਜੇ. ਐਲਨਚੇਲੀਅਨ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਉਕਤ ਰਿਵਾਲਵਰ ਮਾਨਸਾ ਜ਼ਿਲੇ ਤੋਂ ਬਰਾਮਦ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।