ਪੰਜਾਬ ਦੇ ਇਸ ਜ਼ਿਲ੍ਹੇ 'ਚ ਕਾਰ ਸਵਾਰ ਨੌਜਵਾਨਾਂ ਨੇ ਕਿਸਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

Friday, Apr 29, 2022 - 12:12 AM (IST)

ਪੰਜਾਬ ਦੇ ਇਸ ਜ਼ਿਲ੍ਹੇ 'ਚ ਕਾਰ ਸਵਾਰ ਨੌਜਵਾਨਾਂ ਨੇ ਕਿਸਾਨ 'ਤੇ ਚਲਾਈਆਂ ਤਾਬੜਤੋੜ ਗੋਲੀਆਂ

ਕਪੂਰਥਲਾ : ਪੰਜਾਬ 'ਚ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਦੇਖਣ ਨੂੰ ਮਿਲ ਰਹੀਆਂ ਹਨ। ਅਜਿਹਾ ਹੀ ਇਕ ਹੋਰ ਗੋਲੀਬਾਰੀ ਦਾ ਮਾਮਲਾ ਕਪੂਰਥਲਾ ਦੇ ਭੁਲੱਥ ਵਿੱਚ ਦੇਖਣ ਨੂੰ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ 'ਚ ਸਵਾਰ ਨੌਜਵਾਨਾਂ ਨੇ ਇਕ ਕਿਸਾਨ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਬਚਾਅ 'ਚ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜ਼ਖਮੀ ਕਿਸਾਨ ਨੂੰ ਫਿਲਹਾਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਘਟਨਾ ਕਪੂਰਥਲਾ 'ਚ ਪੈਂਦੇ ਪਿੰਡ ਭੁੱਲਥ ਦੇ ਖਸੰਨ ਦੀ ਦੱਸੀ ਜਾ ਰਹੀ ਹੈ, ਜਿੱਥੇ ਖੇਤ 'ਚ ਕੰਮ ਕਰ ਰਹੇ ਇਕ ਕਿਸਾਨ 'ਤੇ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਇਸ ਦੌਰਾਨ ਉਨ੍ਹਾਂ ਕਿਸਾਨ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਨਾਜਾਇਜ਼ ਮਾਈਨਿੰਗ 'ਤੇ ਪੰਜਾਬ ਸਰਕਾਰ ਦਾ ਸਖ਼ਤ ਐਕਸ਼ਨ, ਇਕ ਹੋਰ ਅਧਿਕਾਰੀ 'ਤੇ ਡਿੱਗੀ ਗਾਜ

ਹਸਪਤਾਲ 'ਚ ਦਾਖਲ ਗੁਰਪ੍ਰੀਤ ਸਿੰਘ ਵਾਸੀ ਪਿੰਡ ਖਸੰਨ ਨੇ ਦੱਸਿਆ ਕਿ ਜਦੋਂ ਉਹ ਖੇਤਾਂ 'ਚ ਕੰਮ ਕਰ ਰਿਹਾ ਸੀ ਤਾਂ ਉਕਤ ਦੋਵੇਂ ਨੌਜਵਾਨ ਇਕ ਕਾਰ 'ਚ ਉਥੇ ਆਏ। ਪਹਿਲਾਂ ਤਾਂ ਉਨ੍ਹਾਂ ਨੇ ਸਬਜ਼ੀ ਦੀ ਮੰਗ ਕੀਤੀ, ਜਿਸ ਤੋਂ ਬਾਅਦ ਜਦੋਂ ਉਹ ਉਨ੍ਹਾਂ ਨੂੰ ਇਕ ਲਿਫਾਫੇ 'ਚ ਪਾ ਕੇ ਸਬਜ਼ੀ ਦੇਣ ਲੱਗਾ ਤਾਂ ਉਨ੍ਹਾਂ ਨੇ ਆਪਣੀ ਜੇਬ 'ਚੋਂ ਰਿਵਾਲਵਰ ਕੱਢ ਕੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਲਈ CCL 'ਚ ਮਈ ਦੇ ਅਖੀਰ ਤੱਕ ਵਾਧਾ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News