ਤੇਜ਼ ਰਫ਼ਤਾਰ ਵਰਨਾ ਗੱਡੀ ਦੀ ਲਪੇਟ ’ਚ ਆਉਣ ਨਾਲ 1 ਜਨਾਨੀ ਦੀ ਮੌਤ, ਇਕ ਜ਼ਖ਼ਮੀ
Thursday, Oct 21, 2021 - 08:18 PM (IST)
ਚੇਤਨਪੁਰਾ (ਨਿਰਵੈਲ, ਭੱਟੀ) - ਤੇਜ਼ ਰਫ਼ਤਾਰ ਵਰਨਾ ਗੱਡੀ ਦੀ ਲਪੇਟ ਵਿੱਚ ਆਉਣ ਨਾਲ ਇਕ ਜਨਾਨੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ ’ਚ ਰਿਕਸ਼ਾ ਚਾਲਕ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਝੰਡੇਰ ਦੀ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਹਾਦਸੇ ਤੋਂ ਬਾਅਦ ਗੱਡੀ ਚਾਲਕ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ।
ਪੜ੍ਹੋ ਇਹ ਵੀ ਖ਼ਬਰ - ਕਾਂਗਰਸੀ ਵਿਧਾਇਕ ਨੇ ਜਗਰਾਤੇ ’ਚ ਨੌਜਵਾਨ ਨੂੰ ਸ਼ਰੇਆਮ ਜੜ੍ਹੇ ਥੱਪੜ, ਵੀਡੀਓ ਵਾਇਰਲ
ਮਿਲੀ ਜਾਣਕਾਰੀ ਅਨੁਸਾਰ ਤੇਜ਼ ਰਫ਼ਤਾਰ ਵਰਨਾ ਗੱਡੀ ਪੀ .ਬੀ. 06 ਏ ਡੀ 2000 ਫਤਹਿਗੜ੍ਹ ਚੂੜੀਆਂ ਤੋਂ ਆ ਰਹੀ ਸੀ। ਮੱਜੂਪੁਰਾ ਦੇ ਨਜ਼ਦੀਕ ਆ ਕੇ ਪਹਿਲਾਂ ਉਹ ਰਿਕਸ਼ੇ ਨਾਲ ਟਕਰਾਉਣ ਉਪਰੰਤ ਬੇਕਾਬੂ ਗੱਡੀ ਛਿੰਦਰ ਕੌਰ ਪਤਨੀ ਸ਼ਾਮ ਸਿੰਘ ਵਾਸੀ ਲਸ਼ਕਰੀ ਨੰਗਲ, ਜੋ ਬੱਸ ਦੀ ਉਡੀਕ ਕਰ ਰਹੀ ਸੀ, ਉਸ ਉਪਰ ਜਾ ਚੜ੍ਹੀ। ਇਸ ਦੌਰਾਨ ਛਿੰਦਰ ਕੌਰ ਦੀ ਮੌਕੇ ’ਤੇ ਮੌਤ ਹੋ ਗਈ। ਰਿਕਸ਼ਾ ਚਾਲਕ ਗੁਲਜ਼ਾਰ ਸਿੰਘ ਨੂੰ ਮਾਮੂਲੀ ਸੱਟਾਂ ਲੱਗੀਆਂ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’