ਬਟਾਲਾ ’ਚ ਲੁੱਟ ਦੀ ਵੱਡੀ ਵਾਰਦਾਤ, ਕਾਰ ਸਵਾਰ ਲੁਟੇਰੇ ਕਬਾੜੀਏ ਦੀ ਦੁਕਾਨ ’ਚੋਂ 9.50 ਲੱਖ ਰੁਪਏ ਲੁੱਟ ਕੇ ਫ਼ਰਾਰ

Tuesday, Sep 27, 2022 - 07:23 PM (IST)

ਬਟਾਲਾ ’ਚ ਲੁੱਟ ਦੀ ਵੱਡੀ ਵਾਰਦਾਤ, ਕਾਰ ਸਵਾਰ ਲੁਟੇਰੇ ਕਬਾੜੀਏ ਦੀ ਦੁਕਾਨ ’ਚੋਂ 9.50 ਲੱਖ ਰੁਪਏ ਲੁੱਟ ਕੇ ਫ਼ਰਾਰ

ਬਟਾਲਾ (ਬੇਰੀ, ਖੋਖਰ) - ਬਟਾਲਾ ਦੇ ਅੰਮ੍ਰਿਤਸਰ ਰੋਡ ’ਤੇ ਸਥਿਤ ਇਕ ਕਬਾੜੀਏ ਦੀ ਦੁਕਾਨ ’ਚੋਂ ਆਲਟੋ ਕਾਰ ਸਵਾਰ ਲੁਟੇਰੇ ਦੁਕਾਨ ’ਚ ਦਾਖਲ ਹੋ ਕੇ ਅਲਮਾਰੀ ’ਚ ਪਏ 9.50 ਲੱਖ ਰੁਪਏ ਲੁੱਟ ਕੇ ਲੈ ਗਏ। ਇਸ ਸਬੰਧੀ ਦੁਕਾਨ ਮਾਲਕ ਪਵਨ ਕੁਮਾਰ ਪੁੱਤਰ ਸਵ. ਕਿਸ਼ਨ ਕੁਮਾਰ ਨੇ ਦੱਸਿਆ ਕਿ ਉਸਦੀ ਕਬਾੜ ਦੀ ਦੁਕਾਨ ਅੰਮ੍ਰਿਤਸਰ ਰੋਡ ’ਤੇ ਸਥਿਤ ਹੈ। ਅੱਜ ਸਵੇਰੇ ਉਸਦਾ ਮੁੰਡਾ ਆਸ਼ੂ ਆਪਣੇ ਘਰ ਤੋਂ 9 ਲੱਖ 50 ਹਜ਼ਾਰ ਰੁਪਏ ਲੈ ਕੇ ਦੁਕਾਨ ’ਤੇ ਪਹੁੰਚਿਆ ਤਾਂ ਦੁਕਾਨ ਕੋਲ ਪਹਿਲਾਂ ਹੀ ਇਕ ਆਲਟੋ ਕਾਰ ਖੜ੍ਹੀ ਸੀ, ਜਿਸ ’ਚ 3 ਵਿਅਕਤੀ ਸਵਾਰ ਸਨ। 

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਸ ਨੇ ਦੱਸਿਆ ਕਿ ਮੁੰਡਾ ਜਦੋਂ ਦੁਕਾਨ ਖੋਲ੍ਹ ਕੇ ਅੰਦਰ ਪਈ ਅਲਮਾਰੀ ’ਚ ਪੈਸੇ ਰੱਖ ਰਿਹਾ ਸੀ ਤਾਂ ਇਕ ਵਿਅਕਤੀ ਦੁਕਾਨ ’ਚ ਆਇਆ, ਜਿਸ ਨੇ ਉਸ ਤੋਂ ਗਾਰਡਰ ਮੰਗਿਆ। ਪਵਨ ਕੁਮਾਰ ਨੇ ਦੱਸਿਆ ਕਿ ਆਸ਼ੂ ਨੇ ਪੈਸੇ ਅਲਮਾਰੀ ’ਚ ਰੱਖ ਕੇ ਲਾਕ ਕਰ ਦਿੱਤੀ ਅਤੇ ਗਾਰਡਰ ਦਿਖਾਉਣ ਲਈ ਗੋਦਾਮ ’ਚ ਗਿਆ। ਮੁੰਡੇ ਦੇ ਜਾਣ ਤੋਂ ਬਾਅਦ ਉਕਤ ਵਿਅਕਤੀ ਨੇ ਅਲਮਾਰੀ ਤੋੜ ਕੇ 9 ਲੱਖ 50 ਹਜ਼ਾਰ ਰੁਪਏ ਲੁੱਟ ਲਏ ਅਤੇ ਬਾਹਰ ਖੜ੍ਹੀ ਆਲਟੋ ’ਚ ਆਪਣੇ ਸਾਥੀਆਂ ਸਮੇਤ ਫ਼ਰਾਰ ਹੋ ਗਿਆ। ਉਨ੍ਹਾਂ ਕਿਹਾ ਕਿ ਚੋਰੀ ਦੀ ਸਾਰੀ ਵਾਰਦਾਤ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਕੈਦ ਹੋ ਗਈ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਵਿਖੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੂੰ ਲੈ ਕੇ 2 ਧਿਰਾਂ ’ਚ ਹੋਈ ਖ਼ੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ

ਘਟਨਾ ਦੀ ਸੂਚਨਾ ਮਿਲਣ ’ਤੇ ਡੀ. ਐੱਸ. ਪੀ. ਸਿਟੀ ਲਲਿਤ ਕੁਮਾਰ ਅਤੇ ਥਾਣਾ ਸਿਵਲ ਲਾਈਨ ਦੇ ਐੱਸ. ਐੱਚ. ਓ. ਕੁਲਵੰਤ ਸਿੰਘ ਮਾਨ ਪੁਲਸ ਪਾਰਟੀ ਸਮੇਤ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਦੁਕਾਨ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ਼ ਨੂੰ ਕਬਜ਼ੇ ’ਚ ਲੈ ਲਿਆ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਲੁਟੇਰਿਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਮਗਰੋਂ ਭਿੱਖੀਵਿੰਡ ਦੇ ਸਕੂਲ ਨੇੜਿਓਂ ਮਿਲੀ ਨਸ਼ੇ 'ਚ ਧੁੱਤ ਕੁੜੀ, ਬਾਂਹ ’ਤੇ ਸਨ ਟੀਕੇ ਦੇ ਨਿਸ਼ਾਨ


author

rajwinder kaur

Content Editor

Related News