ਨਾਭਾ ’ਚ ਘਰ ਦੇ ਬਾਹਰ ਖੜ੍ਹੀ ਕਾਰ ਕੀਤੀ ਚੋਰੀ

08/28/2023 4:26:12 PM

ਨਾਭਾ (ਖੁਰਾਣਾ) : ਨਾਭਾ 'ਚ ਚੋਰੀ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਨਸ਼ੇੜੀ ਮੁੰਡੇ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਇਸੇ ਤਰ੍ਹਾਂ ਆਸ਼ਾ ਕਾਲੋਨੀ 'ਚ ਘਰ ਦੇ ਬਾਹਰ ਖੜ੍ਹੀ ਜੈਨ ਕਾਰ ਚੋਰ ਚੋਰੀ ਕਰਕੇ ਲੈ ਗਏ। ਥਾਣਾ ਸਦਰ ਪੁਲਸ ਨੇ ਕਾਰ ਚੋਰੀ ਕਰਨ ਦੇ ਦੋਸ਼ 'ਚ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਕਾਰ ਮਾਲਕ ਰਾਮ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਆਸ਼ਾ ਕਾਲੋਨੀ ਨਾਭਾ ਨੇ ਦੱਸਿਆ ਕਿ ਦਰਮਿਆਨੀ ਰਾਤ ਨੂੰ ਘਰ ਦੇ ਬਾਹਰ ਖੜ੍ਹੀ ਜੈਨ ਕਾਰ ਚੋਰ ਚੋਰੀ ਕਰਕੇ ਲੈ ਗਏ। ਕਾਰ ਚੋਰੀ ਕਰਕੇ ਲਿਜਾਂਦਿਆਂ ਦੀ ਵੀਡੀਓ ਕੈਮਰੇ 'ਚ ਕੈਦ ਹੋ ਗਈ। ਚੋਰ ਤੇਜ਼ੀ ਨਾਲ ਕਾਰ ਨੂੰ ਭਜਾ ਕੇ ਲਿਜਾ ਰਹੇ ਹਨ। ਸ਼ਿਕਾਇਤਕਰਤਾ ਰਾਮ ਸਿੰਘ ਦੇ ਬਿਆਨਾਂ ’ਤੇ ਥਾਣਾ ਸਦਰ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
 

Babita

This news is Content Editor Babita