ਘਰ ਦੇ ਬਾਹਰ ਖੜ੍ਹੀ ਗੱਡੀ ਹੋਈ ਚੋਰੀ
Tuesday, Aug 01, 2023 - 05:10 PM (IST)

ਸਾਹਨੇਵਾਲ (ਜ.ਬ.) : ਆਮ ਲੋਕਾਂ ਦੇ ਵਾਹਨ ਘਰਾਂ ਕੋਲ ਵੀ ਸੁਰੱਖਿਅਤ ਨਹੀਂ ਹਨ। ਥਾਣਾ ਸਾਹਨੇਵਾਲ ਦੀ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਬਲਵਿੰਦਰ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਗਾਰਡਨ ਸਿਟੀ, ਡੇਹਲੋਂ ਰੋਡ, ਸਾਹਨੇਵਾਲ ਨੇ ਦੱਸਿਆ ਕਿ ਬੀਤੀ 28 ਜੁਲਾਈ ਨੂੰ ਉਸ ਨੇ ਆਪਣੀ ਗੱਡੀ ਆਈ-20 ਨੰਬਰ ਪੀ. ਬੀ.-22-ਪੀ-2218 ਰੰਗ ਸਿਲਵਰ ਘਰ ਦੇ ਬਾਹਰ ਖੜ੍ਹੀ ਕੀਤੀ ਸੀ।
ਜਦੋਂ ਦੂਜੀ ਸਵੇਰ ਉੱਠ ਕੇ ਦੇਖਿਆ ਤਾਂ ਗੱਡੀ ਉੱਥੇ ਨਹੀਂ ਸੀ, ਜਿਸ ਨੂੰ ਅਣਪਛਾਤੇ ਚੋਰਾਂ ਨੇ ਚੋਰੀ ਕਰ ਲਿਆ। ਸਾਹਨੇਵਾਲ ਪੁਲਸ ਨੇ ਕੇਸ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਦਿੱਤੀ ਹੈ।