ਫਿਰੋਜ਼ਪੁਰ ਦੀ ਅਦਾਲਤ ਦੇ ਬਾਹਰੋਂ ਕਾਰ ਚੋਰੀ, ਮਾਮਲਾ ਦਰਜ

Saturday, Aug 03, 2024 - 04:38 PM (IST)

ਫਿਰੋਜ਼ਪੁਰ ਦੀ ਅਦਾਲਤ ਦੇ ਬਾਹਰੋਂ ਕਾਰ ਚੋਰੀ, ਮਾਮਲਾ ਦਰਜ

ਫਿਰੋਜ਼ਪੁਰ (ਪਰਮਜੀਤ ਸੋਢੀ) : ਫਿਰੋਜ਼ਪੁਰ ਦੀ ਅਦਾਲਤ ਦੇ ਬਾਹਰੋਂ ਇਕ ਵਿਅਕਤੀ ਦੀ ਕਾਰ ਚੋਰੀ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੈਂਟ ਫਿਰੋਜ਼ਪੁਰ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਰਣਧੀਰ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਪਿੰਡ ਘਿੰਨੀ ਵਾਲਾ ਨੇ ਦੱਸਿਆ ਕਿ ਉਹ ਆਪਣੀ ਕਾਰ ’ਤੇ ਸਵਾਰ ਹੋ ਕੇ ਆਇਆ ਸੀ ਅਤੇ ਕਾਰ ਝੋਕ ਰੋਡ ’ਤੇ ਖੜ੍ਹੀ ਕਰਕੇ ਅਦਾਲਤ ਵਿਚ ਚਲਾ ਗਿਆ।

ਜਦ ਵਾਪਸ ਆਇਆ ਤਾਂ ਵੇਖਿਆ ਕਿ ਉਸ ਦੀ ਕਾਰ ਉੱਥੇ ਮੌਜੂਦ ਨਹੀਂ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।


author

Babita

Content Editor

Related News