ਗੱਤੇ ਨਾਲ ਭਰੀ ਟਰੈਕਟਰ-ਟਰਾਲੀ ਪਲਟੀ, ਚਾਲਕ ਦੀ ਮੌਤ
Monday, Jul 23, 2018 - 06:29 AM (IST)

ਬਠਿੰਡਾ (ਸੁਖਵਿੰਦਰ)- ਗੱਤੇ ਨਾਲ ਭਰੀ ਟਰੈਕਟਰ-ਟਰਾਲੀ ਪਲਟਣ ਨਾਲ ਟਰੈਕਟਰ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਰਾਤ ਗੱਤੇ ਨਾਲ ਭਰੀ ਟਰੈਕਟਰ-ਟਰਾਲੀ ਹਨੂੰਮਾਨਗਡ਼੍ਹ ਤੋਂ ਬਠਿੰਡਾ ਵੱਲ ਆ ਰਹੀ ਸੀ। ਰਿੰਗ ਰੋਡ ’ਤੇ ਮੁਲਤਾਨੀਆ ਚੌਕ ’ਚ ਪਿੱਛੇ ਤੋਂ ਆ ਰਹੇ ਇਕ ਟਰੱਕ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਪਿੱਛੇ ਤੋਂ ਟੱਕਰ ਲੱਗਣ ਨਾਲ ਟਰੈਕਟਰ ਅਸੰਤੁਲਿਤ ਹੋ ਕੇ ਬੁਰੀ ਤਰ੍ਹਾਂ ਪਲਟ ਗਿਆ ਅਤੇ ਟਰੈਕਟਰ ਚਾਲਕ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸੂਚਨਾ ਮਿਲਣ ’ਤੇ ਸਹਾਰਾ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ, ਸੰਦੀਪ ਗਿੱਲ ਤੇ ਟੇਕ ਚੰਦ ਮੌਕੇ ਪਹੁੰਚੇ ਤੇ ਪੁਲਸ ਨੂੰ ਸੂਚਿਤ ਕੀਤਾ। ਟਰੈਕਟਰ ਚਾਲਕ ਸੀਟ ਵਿਚਕਾਰ ਫਸਿਆ ਹੋਇਆ ਸੀ ਜਿਸ ਨੂੰ ਵਰਕਰਾਂ ਵੱਲੋਂ ਬਾਹਰ ਕੱਢ ਕੇ ਤੁਰੰਤ ਸਰਕਾਰੀ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਚਾਲਕ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੀ ਸਨਾਖਤ ਨੈਬ ਸਿੰਘ ਵਜੋਂ ਹੋਈ।