ਪਰਿਵਾਰਿਕ ਕਲੇਸ਼ ਨੇ ਲਈ ਮਾਸੂਮ ਧੀ ਦੀ ਜਾਨ, 2 ਸਾਲ ਪਹਿਲਾਂ ਇਲਾਜ ਦੁੱਖੋਂ ਜਹਾਨੋਂ ਤੁਰ ਗਿਆ ਸੀ ਪੁੱਤ
Friday, Jun 09, 2023 - 01:40 PM (IST)
ਤਰਨਤਾਰਨ (ਰਮਨ)- ਦਾਜ ਦੀ ਖ਼ਾਤਰ ਸਹੁਰੇ ਪਰਿਵਾਰ ਵਲੋਂ ਨੂੰਹ ਅਤੇ ਪੋਤਰੀ ਨੂੰ ਘਰੋਂ ਕੱਢਣ ਦੌਰਾਨ ਨਾਨਕੇ ਘਰ ਰਹਿੰਦੀ ਡੇਢ ਸਾਲਾ ਦੋਹਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਥਾਣਾ ਖਾਲੜਾ ਦੀ ਪੁਲਸ ਨੇ ਮ੍ਰਿਤਕ ਬੱਚੀ ਦੇ ਨਾਨੇ ਵਲੋਂ ਦਿੱਤੇ ਬਿਆਨਾਂ ਹੇਠ ਸਹੁਰੇ ਪਰਿਵਾਰ ਦੇ 6 ਮੈਂਬਰਾਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਰੇਸ਼ਮ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਖਾਲੜਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੀ ਧੀ ਹਰਪ੍ਰੀਤ ਕੌਰ ਦਾ ਵਿਆਹ 8 ਜਨਵਰੀ 2019 ਨੂੰ ਹੋਇਆ ਸੀ, ਜਿਸ ਦੌਰਾਨ ਹੈਸੀਅਤ ਅਨੁਸਾਰ ਜ਼ਰੂਰਤ ਦਾ ਸਾਮਾਨ ਦਹੇਜ ਵਿਚ ਦਿੱਤਾ ਗਿਆ ਸੀ, ਪਰ ਕੁਝ ਸਮੇਂ ਬਾਅਦ ਹੀ ਕੁੜੀ ਨੂੰ ਸਹੁਰੇ ਪਰਿਵਾਰ ਵਲੋਂ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- ਜਰਨੈਲ ਸਿੰਘ ਕਤਲ ਕਾਂਡ 'ਚ ਵੱਡੀ ਗ੍ਰਿਫ਼ਤਾਰੀ, ਸ਼ੂਟਰਾਂ ਨੂੰ ਪਨਾਹ ਦੇਣ ਵਾਲੇ ਮੁਲਜ਼ਮ ਸਣੇ 3 ਕਾਬੂ
ਸਹੁਰੇ ਪਰਿਵਾਰ ਵੱਲੋਂ 8 ਸੋਨੇ ਦੀਆਂ ਮੁੰਦਰੀਆਂ ਲਿਆਉਣ ਦੀ ਮੰਗ ਕੀਤੀ ਜਾਣੀ ਸ਼ੁਰੂ ਕਰ ਦਿੱਤੀ ਗਈ। ਰੇਸ਼ਮ ਸਿੰਘ ਨੇ ਦੱਸਿਆ ਕਿ ਬੀਤੇ ਕਰੀਬ 2 ਸਾਲ ਪਹਿਲਾਂ ਧੀ ਹਰਪ੍ਰੀਤ ਕੌਰ ਦੇ ਘਰ ਪੈਦਾ ਹੋਇਆ ਮੁੰਡਾ ਵੀ ਸਹੁਰੇ ਪਰਿਵਾਰ ਵਲੋਂ ਇਲਾਜ ਨਾ ਕਰਨ ਖ਼ਾਤਰ ਪੂਰਾ ਹੋ ਚੁੱਕਾ ਹੈ। ਪਿਤਾ ਰੇਸ਼ਮ ਸਿੰਘ ਨੇ ਦੱਸਿਆ ਕਿ ਕੁਝ ਮਹੀਨੇ ਪਹਿਲਾਂ ਸਹੁਰੇ ਪਰਿਵਾਰ ਵਲੋਂ ਦੋਵੇਂ ਮਾਂ-ਧੀ ਨੂੰ ਮਾਰ ਕੁੱਟ ਕੇ ਘਰੋਂ ਬਾਹਰ ਕੱਢ ਦਿੱਤਾ ਗਿਆ। ਰੇਸ਼ਮ ਸਿੰਘ ਨੇ ਦੱਸਿਆ ਕਿ ਉਸ ਦੀ ਧੀ ਵਲੋਂ ਸਹੁਰੇ ਪਰਿਵਾਰ ਅੱਗੇ ਤਰਲੇ ਮਿੰਨਤਾਂ ਕੀਤੀਆਂ ਗਈਆਂ ਕਿ ਉਸ ਦੀ ਧੀ ਜਪਲੀਨ ਕੌਰ ਦੀ ਸਿਹਤ ਠੀਕ ਨਹੀਂ ਹੈ ਪਰ ਉਸਦੀ ਇਕ ਵੀ ਨਾ ਸੁਣੀ ਗਈ। ਰੇਸ਼ਮ ਸਿੰਘ ਨੇ ਦੱਸਿਆ ਕਿ ਬੀਤੇ ਕੱਲ੍ਹ ਉਸ ਦੀ ਦੋਹਤੀ ਜਪਲੀਨ ਕੌਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ’ਚ ਸੰਨੀ ਦਿਓਲ ਵੱਲੋਂ ਗਦਰ-2 ਦੀ ਸ਼ੂਟਿੰਗ 'ਤੇ ਸ਼੍ਰੋਮਣੀ ਕਮੇਟੀ ਦਾ ਤਿੱਖਾ ਪ੍ਰਤੀਕਰਮ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਖਾਲੜਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਛੋਟੀ ਬੱਚੀ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰ ਵਲੋਂ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਮ੍ਰਿਤਕ ਬੱਚੀ ਦੇ ਪਿਤਾ ਵਰਿੰਦਰ ਸਿੰਘ, ਦਾਦਾ ਰਜਿੰਦਰ ਸਿੰਘ, ਦਾਦੀ ਪ੍ਰਵੀਨ ਕੌਰ ਤੋਂ ਇਲਾਵਾ ਦਵਿੰਦਰ ਕੌਰ, ਹਰਪ੍ਰੀਤ ਕੌਰ ਵਾਸੀ ਸੁੰਦਰ ਨਗਰ ਬਟਾਲਾ ਅਤੇ ਭੁਪਿੰਦਰ ਕੌਰ ਪਤਨੀ ਹਰਪ੍ਰੀਤ ਸਿੰਘ ਵਾਸੀ ਤਰਨਤਾਰਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰਦੇ ਹੋਏ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਰਡਾਰ 'ਤੇ ਸਾਬਕਾ CM ਚੰਨੀ, ਹੁਣ ਇਸ ਮਾਮਲੇ ਨੂੰ ਲੈ ਕੇ ਵਧ ਸਕਦੀਆਂ ਨੇ ਮੁਸ਼ਕਿਲਾਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।