2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਵਿਅਕਤੀ ਦੀ ਮੌਤ

Saturday, Jan 16, 2021 - 05:52 PM (IST)

2 ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿਚ ਇਕ ਵਿਅਕਤੀ ਦੀ ਮੌਤ

ਮਮਦੋਟ (ਸ਼ਰਮਾਂ) - ਫਿਰੋਜ਼ਪੁਰ- ਫਾਜ਼ਿਲਕਾ ਜੀ.ਟੀ. ਰੋਡ ਤੇ ਪਿੰਡ ਹੁਸੈਨਸ਼ਾਹ ਵਾਲਾ ਸਾਹਮਣੇ 2 ਕਾਰਾਂ ਦੀ ਹੋਈ ਆਹਮੋ-ਸਾਹਮਣੇ ਟੱਕਰ ਵਿਚ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਟਾਲਾ (ਗੁਰਦਾਸਪੁਰ ) ਤੋਂ ਜਲਾਲਾਬਾਦ ਜਾ ਰਾਹੀ ਕਾਰ ਨੰਬਰ ਪੀ.ਬੀ.10 ਸੀ.ਕੇ.0085 ਮੁੱਖ ਸਡ਼ਕ 'ਤੇ ਪਿੰਡ ਹੂਸੈਨਸ਼ਾਹ ਨਜ਼ਦੀਕ ਸਾਹਮਣੇ ਤੋਂ ਆ ਰਹੀ ਸਵਿਫਟ ਡਿਜ਼ਾਇਰ ਕਾਰ ਨੰਬਰ ਪੀ.ਬੀ.05 ਏ.ਐਨ.3064 ਨਾਲ ਟਕਰਾਅ ਗਈ । ਜਿਸ ਕਾਰਨ ਸਫਿਟ ਗੱਡੀ ਚਲਾ ਰਹੇ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇਕ ਜਨਾਨੀ, ਇਕ ਬੱਚੀ ਜ਼ਖਮੀ ਹੋ ਗਈਆਂ ਅਤੇ ਹੌਡਾ ਸਿਟੀ ਗੱਡੀ ਵਾਲੇ ਵਿਅਕਤੀ ਦੀਆਂ ਲੱਤਾਂ ਟੁੱਟ ਗਈਆਂ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੰਸਪੈਕਟਰ ਬੀਰਬਲ ਸਿੰਘ ਐੱਸ.ਐੱਚ.ਓ ਮਮਦੋਟ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਜਸਵੰਤ ਸਿੰਘ 30 ਸਾਲਾ ਪੁੱਤਰ ਮੇਜਾ ਸਿੰਘ ਵਾਸੀ ਲੱਖੋ ਕੇ ਬਹਿਰਾਮ ਵੱਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖਮੀਆਂ ਨੂੰ ਫਿਰੋਜ਼ਪੁਰ ਵਿਖੇ ਇਲਾਜ ਲਈ ਭੇਜ ਦਿੱਤਾ ਗਿਆ ਹੈ ਅਤੇ ਥਾਣਾ ਮਮਦੋਟ ਵਿਖੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਤਫਤੀਸ਼ ਜਾਰੀ ਹੈ ।


author

Gurminder Singh

Content Editor

Related News