ਬਹਿਸ ਬਾਜ਼ੀ ਤੋਂ ਬਾਅਦ ਕਾਰ ਸਵਾਰ ਨੇ ਕੁਚਲੇ ਮੋਟਰਸਾਈਕਲ ਸਵਾਰ ਦੋ ਭਰਾ

03/11/2019 11:02:34 AM

ਫਿਰੋਜ਼ਪੁਰ (ਸੰਨੀ ਚੋਪੜਾ) - ਫਿਰੋਜ਼ਪੁਰ 'ਚ ਜ਼ੀਰਾ ਗੇਟ ਨੇੜੇ ਇਕ ਕਾਰ ਤੇ ਮੋਟਰਸਾਈਕਲ ਦੀ ਆਪਸ 'ਚ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਟੱਕਰ ਕਾਰਨ ਮੋਟਰਸਾਈਕਲ ਸਵਾਰ ਦੋ ਭਰਾ ਇਸ ਹਾਦਸੇ ਦਾ ਸ਼ਿਕਾਰ ਹੋ ਗਏ, ਜਿਸ ਕਾਰਨ ਲਵ ਭੱਟੀ ਉਮਰ 21 ਸਾਲ ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਦੂਜਾ ਭਰਾ ਮੁਨੀਸ਼ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਮੌਕੇ 'ਤੇ ਮੌਜੂਦ ਲੋਕਾਂ ਵਲੋਂ ਨੇੜਲੇ ਹਸਪਤਾਲ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਇਲਾਜ ਕਰਵਾ ਰਹੇ ਮਨੀਸ਼ ਤੇ ਉਸ ਦੇ ਰਿਸ਼ਤੇਦਾਰ ਨੇ ਦੱਸਿਆ ਕਿ ਕਾਰ ਸਵਾਰ ਵਲੋਂ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ ਗਈ ਸੀ, ਜਿਸ ਕਾਰਨ ਦੋਵਾਂ ਵਿਚਾਲੇ ਬਹਿਸ ਬਾਜ਼ੀ ਹੋ ਗਈ। ਇਸ ਬਹਿਤ ਤੋਂ ਬਾਅਦ ਉਸ ਕਾਰ ਸਵਾਰ ਨੇ ਮੁੜ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਲਵ ਦੀ ਮੌਤ ਹੋ ਗਈ। ਪਰਿਵਾਰ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਾਉਂਦਿਆਂ ਦੋਸ਼ੀ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਧਰ ਦੂਜੇ ਪਾਸੇ ਪੁਲਸ ਵਲੋਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਾਰ ਸਵਾਰ ਪੁਲਸ ਦੀ ਗ੍ਰਿਫਤ 'ਚੋਂ ਬਾਹਰ ਦੱਸਿਆ ਜਾ ਰਿਹਾ ਹੈ, ਜਿਸ ਦੀ ਪੁਲਸ ਵਲੋਂ ਭਾਲ ਕੀਤੀ ਜਾ ਰਹੀ ਹੈ।

rajwinder kaur

This news is Content Editor rajwinder kaur