ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਥਰਮਲ ’ਚ ਲੱਗੇ ਨੌਜਵਾਨ ਦੀ ਮੌਤ

Saturday, Jan 22, 2022 - 06:05 PM (IST)

ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਥਰਮਲ ’ਚ ਲੱਗੇ ਨੌਜਵਾਨ ਦੀ ਮੌਤ

ਸੰਗਤ ਮੰਡੀ (ਮਨਜੀਤ) : ਬਠਿੰਡਾ-ਬਾਦਲ ਸੜਕ ’ਤੇ ਪੈਂਦੇ ਪਿੰਡ ਨਰੂਆਣਾ ਵਿਖੇ ਕਾਰ ਨੇ ਡਿਊਟੀ ’ਤੇ ਜਾਂਦੇ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ’ਚ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦਾ ਅਗਲਾ ਹਿੱਸਾ ਅਤੇ ਮੋਟਰਸਾਈਕਲ ਪੂਰੀ ਤਰ੍ਹਾ ਟੁੱਟ ਗਿਆ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਰੇਸਮ ਸਿੰਘ (31) ਪੁੱਤਰ ਅਜਮੇਰ ਸਿੰਘ ਵਾਸੀ ਜੈ ਸਿੰਘ ਵਾਲਾ ਸ਼ਾਮ ਸਮੇਂ ਮੋਟਰਸਾਈਕਲ ’ਤੇ ਥਰਮਲ ’ਚ ਨੌਕਰੀ ’ਤੇ ਜਾ ਰਿਹਾ ਸੀ, ਜਦ ਉਹ ਪਿੰਡ ਨਰੂਆਣਾ ਦੇ ਬੱਸ ਅੱਡੇ ਨਜਦੀਕ ਪਹੁੰਚਿਆ ਤਾਂ ਬਠਿੰਡਾ ਵਾਲੇ ਪਾਸਿਓਂ ਆਉਂਦੀ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਰੇਸ਼ਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਕਾਰਵਾਈ ਕਰਨ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਨੂੰ ਸੌਂਪ ਦਿੱਤੀ। ਅਚਨਚੇਤ ਵਾਪਰੀ ਘਟਨਾ ਕਾਰਨ ਸਮੁੱਚੇ ਪਿੰਡ ’ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।


author

Gurminder Singh

Content Editor

Related News