ਕਾਰ ਅਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਵਿਚ ਇਕ ਦੀ ਮੌਤ

Wednesday, Sep 23, 2020 - 03:51 PM (IST)

ਕਾਰ ਅਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਵਿਚ ਇਕ ਦੀ ਮੌਤ

ਫਿਰੋਜ਼ਪੁਰ (ਆਨੰਦ, ਸੇਖਵਾਂ) : ਥਾਣਾ ਸਦਰ ਜ਼ੀਰਾ ਦੇ ਅਧੀਨ ਆਉਂਦੇ ਬੱਸ ਅੱਡਾ ਸ਼ਹਿਜ਼ਾਦਾ ਸੰਤ ਸਿੰਘ ਵਾਲਾ ਵਿਖੇ ਹੋਏ ਕਾਰ ਅਤੇ ਮੋਟਰਸਾਈਕਲ ਰੇਹੜੀ ਦੀ ਟੱਕਰ ਵਿਚ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਸੇਵਕ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਹ ਜ਼ਿਲ੍ਹਾ ਤਰਨਤਾਰਨ ਨੇ ਦੱਸਿਆ ਕਿ ਉਸ ਦਾ ਪਿਤਾ ਸੁਖਵਿੰਦਰ ਸਿੰਘ (45) ਪੁੱਤਰ ਗਹਿਲ ਸਿੰਘ ਵਾਸੀ ਪਿੰਡ ਬੂਹ ਥਾਣਾ ਹਰੀਕੇ ਜ਼ਿਲ੍ਹਾ ਤਰਨਤਾਰਨ ਜੋ ਘਰੇਲੂ ਕੰਮਕਾਰ ਸਬੰਧੀ ਮੋਟਰਸਾਈਕਲ ਰੇਹੜੀ ਤੇ ਤਲਵੰਡੀ ਭਾਈ ਆਇਆ ਸੀ, ਜੋ ਵਾਪਸ ਘਰ ਜਾ ਰਿਹਾ ਸੀ। ਸੇਵਕ ਸਿੰਘ ਨੇ ਦੱਸਿਆ ਕਿ ਜਦ ਉਸ ਦਾ ਪਿਤਾ ਬੱਸ ਅੱਡਾ ਸ਼ਹਿਜ਼ਾਦਾ ਸੰਤ ਸਿੰਘ ਕੋਲ ਪਹੁੰਚਿਆ ਤਾਂ ਇਕ ਕਾਰ ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਤੇਜ਼ ਰਫਤਾਰ ਅਤੇ ਲਾਪ੍ਰਵਾਹੀ ਨਾਲ ਚਲਾ ਰਿਹਾ ਸੀ, ਜਿਸ ਨੇ ਉਸ ਦੇ ਪਿਤਾ ਦੀ ਮੋਟਰਸਾਈਕਲ ਰੇਹੜੀ ਵਿਚ ਮਾਰੀ। 

ਇਹ ਵੀ ਪੜ੍ਹੋ :  ਕੁੱਖੋਂ ਜੰਮਣ ਵਾਲੀ ਮਾਂ ਨਾਲ ਜੱਲਾਦ ਬਣਿਆ ਪੁੱਤ, ਹੈਰਾਨ ਕਰਨ ਵਾਲੀ ਹੈ ਪੂਰੀ ਘਟਨਾ

ਇਸ ਹਾਦਸੇ ਵਿਚ ਉਸ ਦਾ ਪਿਤਾ ਜ਼ਖਮੀ ਹੋ ਗਿਆ ਅਤੇ ਮੋਟਰਸਾਈਕਲ ਰੇਹੜਾ ਨੁਕਸਾਨਿਆ ਗਿਆ। ਸੇਵਕ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸੁਖਵਿੰਦਰ ਸਿੰਘ ਨੂੰ ਇਲਾਜ ਲਈ ਮੈਡੀਕਲ ਕਾਲਜ ਫਰੀਦਕੋਟ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰ ਨੇ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ ਤਾਂ ਉਹ ਆਪਣੇ ਪਿਤਾ ਨੂੰ ਤਰਨਤਾਰਨ ਲੈ ਕੇ ਜਾ ਰਹੇ ਸੀ ਤਾਂ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਅਣਪਛਾਤੇ ਕਾਰ ਚਾਲਕ ਖ਼ਿਲਾਫ਼ 304-ਏ, 279, 427 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।


author

Gurminder Singh

Content Editor

Related News