ਕਾਰ ਦੀ ਲਪੇਟ ''ਚ ਆਉਣ ਨਾਲ ਨੌਜਵਾਨ ਜ਼ਖ਼ਮੀ

11/22/2017 5:37:59 PM

ਬਟਾਲਾ (ਸੈਂਡੀ) - ਬੀਤੀ ਰਾਤ ਬਟਾਲਾ-ਕਾਦੀਆਂ ਰੋਡ 'ਤੇ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ 'ਚ ਆਉਣ ਨਾਲ 1 ਨੌਜਵਾਨ ਦੇ ਜ਼ਖ਼ਮੀ ਹੋਣ ਦੀ ਖ਼ਬਰ ਮਿਲੀ ਹੈ।
ਜਾਣਕਾਰੀ ਅਨੁਸਾਰ ਸੰਜੂ ਵਾਸੀ ਮੁਰਗੀ ਮੁਹੱਲਾ ਬਟਾਲਾ ਬੀਤੀ ਰਾਤ ਆਪਣੇ ਮੋਟਰਸਾਈਕਲ 'ਤੇ ਕਾਦੀਆਂ ਤੋਂ ਬਟਾਲਾ ਆ ਰਿਹਾ ਸੀ ਕਿ ਡੱਲਾ ਮੋੜ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਕਾਰ ਡਰਾਈਵਰ ਨੇ ਇਸ ਨੂੰ ਆਪਣੀ ਲਪੇਟ 'ਚ ਲੈ ਲਿਆ, ਜਿਸ ਨਾਲ ਇਹ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ 108 ਐਂਬੂਲੈਂਸ ਦੇ ਕਰਮਚਾਰੀਆਂ ਨੇ ਬਟਾਲਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ।


Related News