ਚੱਲਦੀ ਕਾਰ 'ਚੋਂ ਨਿਕਲੇ ਅੱਗ ਦੇ ਭਾਂਬੜ, ਟੱਲਿਆ ਵੱਡਾ ਹਾਦਸਾ
Tuesday, Sep 19, 2017 - 02:51 PM (IST)
ਗੁਰੂਹਰਸਹਾਏ (ਆਵਲਾਂ) : ਜ਼ਿਲਾ ਫਿਰੋਜ਼ਪੁਰ ਦੇ ਗੁਰੂਹਰਸਹਾਏ ਵਿਚ ਇਕ ਚੱਲਦੀ ਕਾਰ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਕਾਰ 'ਚੋਂ ਅੱਗ ਦੀ ਲਪਟਾਂ ਨਿਕਲਣੀਆਂ ਸ਼ੁਰੂ ਹੋ ਗਈਆਂ। ਜਿਸ ਸਮੇਂ ਇਹ ਹਾਦਸਾ ਹੋਇਆ ਉਸ ਸਮੇਂ ਕਾਰ ਵਿਚ ਤਿੰਨ ਲੋਕ ਸਵਾਰ ਸਨ, ਜਿਨ੍ਹਾਂ ਨੂੰ ਨੇੜੇ ਖੜ੍ਹੇ ਲੋਕਾਂ ਨੇ ਕਾਰ ਵਿਚੋਂ ਬਾਹਰ ਕੱਢ ਲਿਆ ਜਿਸ ਕਾਰਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਦੱਸਿਆ ਜਾ ਰਿਹਾ ਹੈ ਕਿ ਘਟਨਾ ਸਥਾਨ ਦੇ ਨੇੜੇ ਕਾਰ ਸਰਵਿਸ ਸਟੇਸ਼ਨ ਹੋਣ ਕਾਰਨ ਵੱਡਾ ਹਾਦਸਾ ਟਲ ਗਿਆ ਅਤੇ ਲੋਕਾਂ ਨੇ ਮੁਸ਼ਤੈਦੀ ਨਾਲ ਅੱਗ 'ਤੇ ਕਾਬੂ ਪਾ ਲਿਆ।
