ਟਰਾਲੀ ਦੀ ਲਪੇਟ ''ਚ ਆ ਕੇ 4 ਜ਼ਖ਼ਮੀ, ਮਾਮਲਾ ਦਰਜ

09/27/2016 12:48:25 PM

ਨਿਹਾਲ ਸਿੰਘ ਵਾਲਾ, ਬਿਲਾਸਪੁਰ (ਬਾਵਾ, ਜਗਸੀਰ) : ਥਾਣਾ ਨਿਹਾਲ ਸਿੰਘ ਵਾਲਾ ਦੇ ਅਧੀਨ ਪੈਂਦੇ ਪਿੰਡ ਭਾਗੀਕੇ ''ਚ ਲਾਪ੍ਰਵਾਹੀ ਨਾਲ ਟ੍ਰੈਕਟਰ-ਟਰਾਲੀ ਚਾਲਕ ਵੱਲੋਂ ਟਰਾਲੀ ਚਲਾਉਂਦੇ ਹੋਏ ਇਕ ਕਾਰ ਅਤੇ ਮੋਟਰਸਾਈਕਲ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਵਿਚ ਮੋਟਰਸਾਈਕਲ ਅਤੇ ਕਾਰ ਸਵਾਰ ਚਾਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਅਤੇ ਚੰਡੀਗੜ੍ਹ ਦਾਖਲ ਕਰਵਾਇਆ ਗਿਆ। ਪੁਲਸ ਨੇ ਟਰੈਕਟਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਬਲਵੰਤ ਸਿੰਘ ਨਿਵਾਸੀ ਮਹਿਤਾ ਥਾਣਾ ਤਪਾ (ਬਰਨਾਲਾ) ਨੇ ਦੱਸਿਆ ਕਿ ਉਹ ਆਪਣੇ ਦੋਸਤ ਜਗਸੀਰ ਸਿੰਘ ਪੁੱਤਰ ਭੋਲਾ ਸਿੰਘ ਨਿਵਾਸੀ ਮਹਿਤਾ ਦੇ ਨਾਲ ਮੋਟਰਸਾਈਕਲ ''ਤੇ ਸਵਾਰ ਹੋ ਕੇ ਨੱਥੋਕੇ ਨੂੰ ਜਾ ਰਹੇ ਸਨ ਕਿ ਇਸ ਦੌਰਾਨ ਉਨ੍ਹਾਂ ਦੇ ਅੱਗੇ ਜਾਂਦੇ ਸਵਰਾਜ ਟਰੈਕਟਰ ਸਵਾਰ ਨੇ ਓਵਰਲੋਡ ਟਰਾਲੀ ''ਚ ਮਿੱਟੀ ਭਰੀ ਹੋਈ ਸੀ, ਨੇ ਬੜੀ ਲਾਪ੍ਰਵਾਹੀ ਨਾਲ ਟਰੈਕਟਰ ਦੀ ਬਰੇਕ ਲਗਾ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਿੱਛੇ ਜਾ ਰਹੀ ਇੰਡੀਕਾ ਕਾਰ ਨਾਲ ਟਰਕਾਅ ਗਈ ਅਤੇ ਉਸਦਾ ਮੋਟਰਸਾਈਕਲ ਵੀ ਇੰਡੀਕਾ ਕਾਰ ਨਾਲ ਜਾ ਟਕਰਾਇਆ। ਇਸ ਦੌਰਾਨ ਜਗਸੀਰ ਸਿੰਘ ਜ਼ਖ਼ਮੀ ਹੋ ਗਿਆ। ਬਲਵੰਤ ਸਿੰਘ ਅਤੇ ਉਸਦੇ ਦੋਸਤ ਜਗਸੀਰ ਸਿੰਘ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਜਗਸੀਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੀ. ਜੀ. ਆਈ ਚੰਡੀਗ੍ਹੜ ਰੈਫਰ ਕਰ ਦਿੱਤਾ।
ਇਸ ਹਾਦਸੇ ਦੌਰਾਨ ਕਾਰ ਚਾਲਕ ਚਰਨਜੀਤ ਸਿੰਘ ਅਤੇ ਉਸਦੇ ਬੇਟੇ ਹਰਬੰਸ ਸਿੰਘ ਨੂੰ ਵੀ ਸੱਟ ਲੱਗਣ ਕਾਰਨ ਪ੍ਰਾਈਵੇਟ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਘਟਨਾ ਦੌਰਾਨ ਟਰੈਕਟਰ-ਟਰਾਲੀ ਚਾਲਕ ਪ੍ਰਗਟ ਸਿੰਘ ਮੌਕੇ ਤੋਂ ਟਰੈਕਟਰ-ਟਰਾਲੀ ਛੱਡ ਕੇ ਫਰਾਰ ਹੋ ਗਿਆ। ਸਹਾਇਕ ਥਾਣੇਦਾਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਟਰੈਕਟਰ- ਟਰਾਲੀ ਚਾਲਕ ਪ੍ਰਗਟ ਸਿੰਘ ਦੇ ਖਿਲਾਫ਼ ਮਾਮਲਾ ਦਰਜ ਕਰਕੇ ਉਸਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।

Gurminder Singh

This news is Content Editor Gurminder Singh