ਕਾਰ ’ਚ ਆਏ 4 ਹੱਥਿਆਰਬੰਦ ਲੋਕਾਂ ਨੇ ਕੀਤੀ ਫਾਇਰਿੰਗ, 1 ਵਿਅਕਤੀ ਗੰਭੀਰ ਤੌਰ ’ਤੇ ਜ਼ਖਮੀ
Friday, Mar 05, 2021 - 01:53 PM (IST)

ਫਿਰੋਜ਼ਪੁਰ (ਕੁਮਾਰ) - ਸ਼ਹਿਰ ਦੀ ਹਾਊਸਿੰਗ ਬੋਰਡ ਕਾਲੋਨੀ ’ਚ i20 ਕਾਰ ’ਚ ਆਏ ਚਾਰ ਅਣਪਛਾਤੇ ਹੱਥਿਆਰਬੰਦ ਲੋਕਾਂ ਵਲੋਂ ਗੋਲੀਬਾਰੀ ਚਲਾਉਣ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਇਕ ਵਿਅਕਤੀ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਿਆ। ਘਟਨਾ ਸਥਾਨ ’ਤੇ ਇਕੱਠੇ ਹੋਏ ਲੋਕਾਂ ਨੇ ਗੋਲੀਬਾਰੀ ’ਚ ਜ਼ਖ਼ਮੀ ਹੋਏ ਜਸਮੀਤ ਸਿੰਘ (40) ਪੁੱਤਰ ਦਰਸ਼ਨ ਸਿੰਘ ਨੂੰ ਇਲਾਜ ਲਈ ਫਰੀਦਕੋਟ ਦੇ ਮੈਡੀਕਲ ਕਾਲੇਜ ’ਚ ਦਾਖ਼ਲ ਕਰਵਾ ਦਿੱਤਾ। ਮੌਕੇ ’ਤੇ ਪੁੱਜੀ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਜ਼ਖ਼ਮੀ ਜਸਮੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਚਰਚਾ ਦਾ ਵਿਸ਼ਾ ਬਣੀ ਕੌਮੀ ਪਾਰਟੀ ਦੇ ਆਗੂ ਦੀ ਅਸ਼ਲੀਲ ਆਡੀਓ, ਸੋਸ਼ਲ ਮੀਡੀਆ ’ਤੇ ਹੋਈ ਵਾਇਰਲ
ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਸ ਨੂੰ ਬਿਆਨ ਦਿੱਤੇ ਕਿ ਉਹ ਮਾਰਕਿਟਿੰਗ ਅਤੇ ਵਿਕਰੀ ਦਾ ਕੰਮ ਕਰਦਾ ਹੈ। ਬੀਤੀ ਰਾਤ ਕਰੀਬ ਸਾਢੇ 11 ਵਜੇ ਜਦੋਂ ਉਹ ਆਪਣਾ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਘਰ ਵੱਲ ਨੂੰ ਆ ਗਿਆ। ਜਿਵੇਂ ਹੀ ਉਹ ਆਪਣੇ ਘਰ ਵਿੱਚ ਦਾਖਲ ਹੋਇਆ ਤਾਂ ਉਸ ਦੇ ਘਰ ਦੇ ਬਾਹਰ ਇੱਕ ਆਈ 20 ਕਾਰ ਪਹੁੰਚ ਗਈ, ਜਿਸ ਵਿਚ 4 ਅਣਪਛਾਤੇ ਲੋਕ ਸਵਾਰ ਸਨ, ਉਨ੍ਹਾਂ ਵਿਚੋਂ ਇੱਕ ਨੇ ਉਸ ਦੀ ਜਾਨ ਲੈਣ ਦੇ ਇਰਾਦੇ ਨਾਲ ਉਸ 'ਤੇ ਗੋਲੀਆਂ ਚਲਾ ਦਿੱਤੀਆਂ, ਜੋ ਉਸਦੀ ਲੱਤ ਉੱਪਰ ਲੱਗੀ ਅਤੇ ਦੂਜੀ ਗੋਲੀ ਜ਼ਮੀਨ 'ਤੇ ਲੱਗੀ।
ਪੜ੍ਹੋ ਇਹ ਵੀ ਖ਼ਬਰ - ਨਵ ਵਿਆਹੇ ਨੌਜਵਾਨ ਦੇ ਕਤਲ ਦੀ ਸੁਲਝੀ ਗੁੱਥੀ: ਪਤਨੀ ਦੇ ਹੀ ਆਸ਼ਕ ਨੇ ਦੋਸਤਾਂ ਨਾਲ ਮਿਲ ਦਿੱਤੀ ਸੀ ਖ਼ੌਫਨਾਕ ਮੌਤ
ਜ਼ਖ਼ਮੀ ਹਾਲਤ ’ਚ ਉਸ ਦੇ ਪਰਿਵਾਰ ਅਤੇ ਆਲੇ-ਦੁਆਲੇ ਦੇ ਲੋਕਾਂ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਜ਼ਖ਼ਮੀ ਵਿਅਕਤੀ ਅਨੁਸਾਰ ਉਸਦਾ ਕਿਸੇ ਨਾਲ ਕੋਈ ਝਗੜਾ ਨਹੀਂ। ਕਰ ਸਵਾਰ ਹਮਲਾਵਰ ਕੌਣ ਸਨ? ਅਤੇ ਜਸਮੀਤ ਸਿੰਘ ਨੂੰ ਕਾਰ ਸਵਾਰਾਂ ਨੇ ਕਤਲ ਦੇ ਇਰਾਦੇ ਨਾਲ ਉਸ ਨੂੰ ਗੋਲੀ ਕਿਉਂ ਮਾਰੀ? ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਹਮਲਾਵਰਾਂ ਨੂੰ ਲੱਭਣ ਅਤੇ ਫੜਨ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ...ਤੇ ਆਖਿਰਕਾਰ ਕਿਸ ਦੇ ਸਿਰ ਸੱਜੇਗਾ ਨਗਰ ਕੌਂਸਲ ਮਜੀਠਾ ਦੀ ਪ੍ਰਧਾਨਗੀ ਦਾ ‘‘ਤਾਜ’’? ਬਣੀ ਬੁਝਾਰਤ
ਪੜ੍ਹੋ ਇਹ ਵੀ ਖ਼ਬਰ - ਰੋਪੜ ਦੇ ‘ਕਰਨਪ੍ਰੀਤ’ ਨੇ ਵਧਾਇਆ ਜ਼ਿਲ੍ਹੇ ਦਾ ਮਾਣ, ਕੈਨੇਡਾ ਦੀ ਸਰਕਾਰੀ ਯੂਨੀਵਰਸਿਟੀ ਦੇਵੇਗੀ 18 ਲੱਖ ਰੁਪਏ