ਗ੍ਰਿਫ਼ਤਾਰ IAS ਅਧਿਕਾਰੀ ਸੰਜੇ ਪੋਪਲੀ ਦੇ ਘਰ ਛਾਪੇਮਾਰੀ, 73 ਕਾਰਤੂਸ ਬਰਾਮਦ
Wednesday, Jun 22, 2022 - 02:10 PM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਸੋਮਵਾਰ ਨੂੰ ਰਿਸ਼ਵਤ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਖ਼ਿਲਾਫ਼ ਇਕ ਹੋਰ ਮਾਮਲਾ ਦਰਜ ਕਰ ਲਿਆ ਗਿਆ ਹੈ। ਦਰਅਸਲ ਆਈ. ਏ. ਐੱਸ. ਅਧਿਕਾਰੀ ਦੇ ਚੰਡੀਗੜ੍ਹ ਸਥਿਤ ਘਰ ਦੀ ਤਲਾਸ਼ੀ ਦੌਰਾਨ ਦਰਜਨ ਭਰ ਤੋਂ ਵੀ ਜ਼ਿਆਦਾ ਵੱਖ-ਵੱਖ ਤਰ੍ਹਾਂ ਦੇ ਕਾਰਤੂਸ ਬਰਾਮਦ ਹੋਏ ਹਨ। ਕਿਹਾ ਜਾ ਰਿਹਾ ਹੈ ਕਿ ਆਈ. ਏ. ਐੱਸ. ਅਧਿਕਾਰੀ ਇਸ ਸਬੰਧੀ ਕੋਈ ਦਸਤਾਵੇਜ਼ ਵੀ ਨਹੀਂ ਦਿਖਾ ਸਕੇ ਹਨ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਸ ਦੇ ਥਾਣਾ ਸੈਕਟਰ-11 ਨੂੰ ਮਾਮਲਾ ਦਰਜ ਕਰਨ ਲਈ ਸੂਚਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਮੂਸੇਵਾਲਾ ਦੇ ਫੋਨ ਦੀ ਫਾਰੈਂਸਿਕ ਜਾਂਚ ਤੋਂ ਹੋਇਆ ਵੱਡਾ ਖ਼ੁਲਾਸਾ, ਇਸੇ ਆਧਾਰ 'ਤੇ ਹੋਵੇਗੀ ਲਾਰੈਂਸ ਕੋਲੋਂ ਪੁੱਛਗਿੱਛ
ਜਾਣਕਾਰੀ ਮੁਤਾਬਕ ਮੰਗਲਾਵਰ ਸ਼ਾਮ ਨੂੰ ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਆਈ. ਏ. ਐੱਸ. ਅਧਿਕਾਰੀ ਸੰਜੇ ਪੋਪਲੀ ਦੇ ਘਰ ਤਲਾਸ਼ੀ ਲਈ ਟੀਮ ਭੇਜੀ ਗਈ ਸੀ। ਘਰ ਦੀ ਤਲਾਸ਼ੀ ਦੌਰਾਨ ਹੀ ਉਥੋਂ 7.65 ਬੋਰ ਦੇ 41 ਕਾਰਤੂਸ, 32 ਬੋਰ ਦੇ 2 ਕਾਰਤੂਸ ਤੇ .22 ਬੋਰ ਦੇ 30 ਕਾਰਤੂਸ ਬਰਾਮਦ ਹੋਏ। ਸੂਤਰਾਂ ਮੁਤਾਬਕ ਵਿਜੀਲੈਂਸ ਟੀਮ ਵਲੋਂ ਉੁਕਤ ਬਰਾਮਦਗੀ ਸਬੰਧੀ ਆਈ.ਏ.ਐੱਸ. ਸੰਜੇ ਪੋਪਲੀ ਤੋਂ ਪੁੱਛਗਿੱਛ ਕੀਤੀ ਗਈ ਪਰ ਉਹ ਉਨ੍ਹ੍ਹਾਂ ਬਾਰੇ ਕੋਈ ਦਸਤਾਵੇਜ਼ ਨਹੀਂ ਦਿਖਾ ਸਕੇ। ਉਥੇ ਹੀ ਵਿਜੀਲੈਂਸ ਸੂਤਰਾਂ ਦਾ ਕਹਿਣਾ ਹੈ ਕਿ ਜੇਕਰ ਆਰਮਜ਼ ਲਾਇਸੈਂਸ ਵੀ ਹੋਵੇ ਤਾਂ ਵੀ ਇੰਨੀ ਗਿਣਤੀ ਵਿਚ ਕਾਰਤੂਸ ਨਹੀਂ ਰੱਖੇ ਜਾ ਸਕਦੇ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਹੁਣ ਪੰਜਾਬ ਪੁਲਸ ਦੀ ਹਿੱਟਲਿਸਟ 'ਤੇ ਕੁੱਸਾ ਅਤੇ ਰੂਪਾ
ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲਸ ਦੇ ਪੁਲਸ ਸਟੇਸ਼ਨ ਸੈਕਟਰ-11 ਨੂੰ ਆਈ. ਏ. ਐੱਸ. ਸੰਜੇ ਪੋਪਲੀ ਖ਼ਿਲਾਫ਼ ਉਕਤ ਬਰਾਮਦਗੀ ਸਬੰਧੀ ਆਰਮਜ਼ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਨ ਲਈ ਵਿਜੀਲੈਂਸ ਬਿਊਰੋ ਦੀ ਟੀਮ ਵਲੋਂ ਸੂਚਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਪਾਕਿਸਤਾਨ ਕੁਨੈਕਸ਼ਨ ਆਇਆ ਸਾਹਮਣੇ, ਗ੍ਰਿਫ਼ਤਾਰ ਸ਼ੂਟਰ ਦਾ ਵੱਡਾ ਖ਼ੁਲਾਸਾ
ਨੋਟ ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ ? ਕੁਮੈਂਟ ਕਰਕੇ ਦੱਸੋ