ਤੀਜੀ ਕਲਾਸ ਵਿੱਚ ਪੜ੍ਹਦੀ 11 ਸਾਲਾਂ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Saturday, Dec 04, 2021 - 04:43 PM (IST)

ਤੀਜੀ ਕਲਾਸ ਵਿੱਚ ਪੜ੍ਹਦੀ 11 ਸਾਲਾਂ ਲੜਕੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਕੁਲਦੀਸ਼,ਮੋਮੀ)- ਟਾਂਡਾ ਇਲਾਕੇ ਦੇ ਇਕ ਪਿੰਡ ਵਿੱਚ ਰਹਿੰਦੀ ਬਿਹਾਰ ਨਾਲ ਸੰਬੰਧਿਤ ਤੀਜੀ ਕਲਾਸ ਵਿੱਚ ਪੜ੍ਹਦੀ 11 ਸਾਲ 3 ਮਹੀਨਿਆਂ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਖ਼ਿਲਾਫ਼ ਟਾਂਡਾ ਪੁਲਸ ਨੇ ਮਾਮਲਾ ਦਰਜ ਕੀਤਾ ਹੈ | ਪੁਲਸ ਨੇ ਇਹ ਮਾਮਲਾ ਲੜਕੀ ਦੇ ਪਿਤਾ ਦੇ ਬਿਆਨ ਦੇ ਅਧਾਰ ’ਤੇ ਸ਼ਿਵ ਕੁਮਾਰ ਪੁੱਤਰ ਸੱਤਿਆ ਨਰਾਇਣ ਮਹਾਤੋ ਵਾਸੀ ਰਾਮਪੁਰ ਤਿਲਕ ਨਗਰ ਪੂਰਨੀਆ ਬਿਹਾਰ ਦੇ ਖ਼ਿਲਾਫ਼ ਦਰਜ ਕੀਤਾ ਹੈ | ਆਪਣੇ ਬਿਆਨ ਵਿੱਚ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਹ ਪਿਛਲੇ 12 ਵਰ੍ਹਿਆਂ ਤੋਂ ਇੱਥੇ ਰਹਿ ਕੇ ਰਜਾਈਆਂ ਤਲਾਈਆਂ ਬਣਾਉਣ ਦਾ ਕੰਮ ਕਰਦਾ ਹੈ ਅਤੇ ਪਰਿਵਾਰ ਸਮੇਤ ਰਹਿੰਦਾ ਹੈ | ਉਸਦੀ ਬੇਟੀ 2 ਦਸੰਬਰ ਨੂੰ ਸਕੂਲ ਗਈ ਸੀ, ਪਰ ਘਰ ਵਾਪਸ ਨਹੀਂ ਆਈ | ਭਾਲ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦਾ ਉਕਤ ਮੁਲਜ਼ਮ ਉਸਨੂੰ ਵਿਆਹ ਦਾ ਝਾਂਸਾ ਦੇ ਕੇ ਕਿਤੇ ਲੈ ਗਿਆ ਹੈ | ਪੁਲਸ ਨੇ ਹੁਣ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣੇਦਾਰ ਜਸਵੀਰ ਸਿੰਘ ਦੀ ਟੀਮ ਵੱਲੋਂ ਮੁਲਜ਼ਮ ਅਤੇ ਲੜਕੀ ਦੀ ਭਾਲ ਕੀਤੀ ਜਾ ਰਹੀ ਹੈ 


 


author

Anuradha

Content Editor

Related News