ਵਿਦਿਆਰਥਣ ਨੂੰ ਤੰਗ-ਪ੍ਰੇਸ਼ਾਨ ਕਰਨ ''ਤੇ 3 ਖਿਲਾਫ਼ ਮਾਮਲਾ ਦਰਜ
Sunday, Jan 21, 2018 - 01:30 AM (IST)

ਨਵਾਂਸ਼ਹਿਰ, (ਤ੍ਰਿਪਾਠੀ)- ਕਾਲਜ ਵਿਦਿਆਰਥਣ ਨੂੰ ਦਿਮਾਗੀ ਤੇ ਸਰੀਰਕ ਤੌਰ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਮੁੱਖ ਦੋਸ਼ੀ ਤੇ ਉਸ ਦੇ 2 ਸਾਥੀਆਂ ਖਿਲਾਫ਼ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਗੁੱਡੀ (ਕਾਲਪਨਿਕ ਨਾਂ) ਨੇ ਦੱਸਿਆ ਕਿ ਉਹ ਬੀ.ਐੱਸ.ਸੀ.-1 ਪਾਸ ਹੈ। ਪਿਛਲੇ 4-5 ਮਹੀਨਿਆਂ ਤੋਂ ਸ਼ੁਭਮ ਪੁੱਤਰ ਅਰੁਣ ਕੁਮਾਰ ਨਿਵਾਸੀ ਗੜ੍ਹਸ਼ੰਕਰ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਹੈ, ਜਿਸ ਕਾਰਨ ਉਸ ਦਾ ਕਾਲਜ ਜਾਣਾ ਤੇ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ। ਜਦੋਂ ਵੀ ਉਹ ਘਰ ਤੋਂ ਬਾਹਰ ਨਿਕਲਦੀ ਹੈ ਤਾਂ ਸ਼ੁਭਮ ਆਪਣੇ 2 ਹੋਰ ਦੋਸਤਾਂ ਨਾਲ ਉਸ ਦਾ ਰਸਤਾ ਰੋਕ ਲੈਂਦਾ ਹੈ ਤੇ ਉਸ ਨੂੰ ਛੂਹਣ ਦੀ ਕੋਸ਼ਿਸ਼ ਕਰਦਾ ਹੈ। ਸ਼ੁਭਮ ਉਸ ਨੂੰ ਆਪਣੇ ਨਾਲ ਵਿਆਹ ਕਰਨ ਲਈ ਮਜਬੂਰ ਕਰ ਰਿਹਾ ਹੈ। ਪਿਛਲੇ ਦਿਨ ਤਾਂ ਉਹ ਉਸ ਦੇ ਘਰ ਦੇ ਅੰਦਰ ਤੱਕ ਵੀ ਆ ਗਿਆ, ਜਿਸ ਕਾਰਨ ਉਸ ਨੂੰ ਪਿਤਾ ਤੇ ਮੁਹੱਲੇ ਦੇ ਲੋਕਾਂ ਨੇ ਬਾਈਕ ਸਮੇਤ ਕਾਬੂ ਕਰ ਕੇ ਪੁਲਸ ਹਵਾਲੇ ਕੀਤਾ।
ਉਸ ਨੇ ਦੱਸਿਆ ਕਿ ਉਕਤ ਨੇ ਉਸ ਦੀਆਂ ਫੋਟੋਆਂ ਵੀ ਖਿੱਚੀਆਂ ਹੋਈਆਂ ਹਨ ਤੇ ਉਨ੍ਹਾਂ ਨੂੰ ਐਡਿਟ ਕਰ ਕੇ ਗੁੰਮਰਾਹ ਕਰਨ ਦੀਆਂ ਧਮਕੀਆਂ ਦੇ ਰਿਹਾ ਹੈ। ਥਾਣਾ ਪੋਜੇਵਾਲ ਦੀ ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਸ਼ੁਭਮ, ਪ੍ਰਿਤਪਾਲ ਤੇ ਅਮਨ ਖਿਲਾਫ਼ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।