ਕੁੱਟਮਾਰ ਕਰਕੇ ਨਕਦੀ ਖੋਹਣ ਵਾਲੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ

Sunday, Jan 28, 2018 - 04:32 PM (IST)

ਕੁੱਟਮਾਰ ਕਰਕੇ ਨਕਦੀ ਖੋਹਣ ਵਾਲੇ 3 ਨੌਜਵਾਨਾਂ ਖਿਲਾਫ ਮਾਮਲਾ ਦਰਜ

ਟਾਂਡਾ ਉੜਮੁੜ (ਪੰਡਿਤ, ਮੋਮੀ, ਕੁਲਦੀਸ਼)— ਸਰਕਾਰੀ ਹਾਈ ਸਕੂਲ ਚੋਟਾਲਾ ਨੇੜੇ 22 ਜਨਵਰੀ ਦੀ ਦੇਰ ਸ਼ਾਮ ਨੂੰ ਬਿਜਲੀ ਬੋਰਡ ਦੇ ਸੇਵਾਮੁਕਤ ਕਰਮਚਾਰੀ ਨੂੰ ਕੁੱਟਮਾਰ ਕਰਕੇ ਲੁੱਟਣ ਵਾਲੇ ਤਿੰਨ ਨੌਜਵਾਨਾਂ ਖਿਲਾਫ ਟਾਂਡਾ ਪੁਲਸ ਨੇ ਐਤਵਾਰ ਮਾਮਲਾ ਦਰਜ ਕੀਤਾ ਹੈ ਅਤੇ ਇਕ ਦੋਸ਼ੀ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ। ਥਾਣਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਨੇ ਦੱਸਿਆ ਕੇ ਪੁਲਸ ਨੇ ਇਹ ਮਾਮਲਾ ਲੁੱਟ ਦਾ ਸ਼ਿਕਾਰ ਹੋਏ ਬਲਬੀਰ ਸਿੰਘ ਪੁੱਤਰ ਸ਼ੰਕਰ ਦਾਸ ਨਿਵਾਸੀ ਸੋਤਲਾ ਦੇ ਬਿਆਨ ਦੇ ਅਧਾਰ 'ਤੇ ਮਨਪ੍ਰੀਤ ਸਿੰਘ ਮਨੀ ਪੁੱਤਰ ਗਰੀਬ ਦਾਸ ਨਿਵਾਸੀ ਚੱਕ ਖੇਲਾਂ, ਪ੍ਰਿੰਸ ਪੁੱਤਰ ਰਾਜ ਕੁਮਾਰ ਅਤੇ ਲਵਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਦੋਵੇਂ ਨਿਵਾਸੀ ਭੁੰਗਾ ਦੇ ਖਿਲਾਫ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿਚ ਬਲਬੀਰ ਸਿੰਘ ਨੇ ਦੱਸਿਆ ਕੇ ਜਦ ਬੀਤੇ ਦਿਨ ਆਪਣੇ ਮੋਟਰਸਾਈਕਲ 'ਤੇ ਪਿੰਡ ਨੂੰ ਜਾ ਰਿਹਾ ਸੀ ਤਾਂ ਸਰਕਾਰੀ ਹਾਈ ਸਕੂਲ ਕੋਲ 3 ਨੌਜਵਾਨਾਂ ਨੇ ਉਸ ਨੂੰ ਧੱਕਾ ਮਾਰਕੇ ਹੇਠਾਂ ਸੁੱਟ ਲਿਆ ਅਤੇ ਲੋਹੇ ਦੀ ਰਾਡ ਨਾਲ ਕੁੱਟਮਾਰ ਕੀਤੀ ਅਤੇ ਜੇਬ 'ਚੋਂ ਬਟੂਆ ਕੱਢ ਲਿਆ ਅਤੇ ਗੁਰਾਇਆ ਵੱਲ ਫਰਾਰ ਹੋ ਗਏ। ਉਸ ਨੇ ਦੱਸਿਆ ਕੇ ਬਟੂਏ 'ਚ ਲਗਭਗ 26500 ਰੁਪਏ ਸਨ ਅਤੇ ਜ਼ਰੂਰੀ ਕਾਗਜ਼ਾਤ ਸਨ।
ਬਾਅਦ ਵਿਚ ਉਸ ਨੂੰ ਪਤਾ ਚੱਲਿਆ ਕਿ ਉਕਤ ਦੋਸ਼ੀਆਂ ਨੇ ਹੀ ਉਸ ਨਾਲ ਇਹ ਵਾਰਦਾਤ ਕੀਤੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਇਕ ਦੋਸ਼ੀ ਮਨੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।


Related News