ਮਹਿਲਾ ਨਾਲ ਜਬਰ-ਜ਼ਨਾਹ ਕਰਨ ਦੇ ਮਾਮਲੇ ''ਚ ਮੁਲਜ਼ਮ ਖਿਲਾਫ ਮਾਮਲਾ ਦਰਜ

11/20/2017 7:08:28 AM

ਕਪੂਰਥਲਾ, (ਭੂਸ਼ਣ)- ਇਕ ਮਹਿਲਾ ਨਾਲ ਬੀਤੇ 4 ਸਾਲਾਂ ਤੋਂ ਜਬਰ-ਜ਼ਨਾਹ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਥਾਣਾ ਸਦਰ ਦੀ ਪੁਲਸ ਨੇ ਇਕ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਛਾਪਾਮਾਰੀ ਦੌਰਾਨ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। 
ਜਾਣਕਾਰੀ ਅਨੁਸਾਰ ਪਿੰਡ ਤੋਗਾਂਵਾਲ ਵਾਸੀ ਇਕ ਮਹਿਲਾ ਨੇ ਥਾਣਾ ਸਦਰ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਦੱਸਿਆ ਸੀ ਕਿ 4 ਸਾਲ ਪਹਿਲਾਂ ਉਸ ਦੀ ਹਵੇਲੀ ਦੇ ਨਾਲ ਰਹਿਣ ਵਾਲੇ ਵਿਅਕਤੀ ਜਗਜੀਤ ਸਿੰਘ ਉਰਫ ਜੱਗਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਤੋਗਾਂਵਾਲ ਨੇ ਉਸਨੂੰ ਧਮਕੀ ਦੇ ਕੇ ਉਸ ਨਾਲ ਸਰੀਰਕ ਸੰਬੰਧ ਬਣਾ ਲਏ ਸਨ ਜਿਸਦੇ ਬਾਅਦ ਉਹ ਉਸਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਉਸਨੂੰ ਜਬਰ-ਜ਼ਨਾਹ ਦਾ ਸ਼ਿਕਾਰ ਬਣਾਉਂਦਾ ਰਿਹਾ। ਜਿਸਦੇ ਡਰ ਨਾਲ ਉਸ ਨੇ ਪੁਲਸ ਕੋਲ ਸ਼ਿਕਾਇਤ ਵੀ ਦਰਜ ਨਹੀਂ ਕਰਵਾਈ। 
ਇਸ ਦੌਰਾਨ ਮੁਲਜ਼ਮ ਸਾਰੀਆਂ ਹੱਦਾਂ ਪਾਰ ਕਰਦਾ ਰਿਹਾ। 
ਆਖ਼ਿਰਕਾਰ ਉਸਨੂੰ ਇਨਸਾਫ ਲਈ ਪੁਲਸ ਦੇ ਸਾਹਮਣੇ ਗੁਹਾਰ ਲਗਾਉਣੀ ਪਈ ।ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਵੂਮੈਨ ਸੈੱਲ ਕਪੂਰਥਲਾ ਦੇ ਇੰਚਾਰਜ ਜਸਮੇਲ ਕੌਰ ਦੀ ਅਗਵਾਈ 'ਚ ਮੁਲਜ਼ਮ ਜਗਜੀਤ ਸਿੰਘ ਉਰਫ ਜੱਗਾ ਦੇ ਖਿਲਾਫ ਮਾਮਲਾ ਦਰਜ ਕਰ ਲਿਆ। ਉਥੇ ਹੀ ਸਦਰ ਪੁਲਸ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਨੇ ਛਾਪਾਮਾਰੀ ਕਰਕੇ ਮੁਲਜ਼ਮ ਜਗਜੀਤ ਸਿੰਘ ਉਰਫ ਜੱਗਾ ਨੂੰ ਗ੍ਰਿਫਤਾਰ ਕਰ ਲਿਆ। 


Related News