ਦੂਜਾ ਵਿਆਹ ਕਰਵਾਉਣ ''ਤੇ ਔਰਤ ਅਤੇ ਉਸ ਦੇ ਪਰਿਵਾਰ ਖਿਲਾਫ਼ ਮਾਮਲਾ ਦਰਜ
Sunday, Aug 13, 2017 - 05:18 AM (IST)
ਬਠਿੰਡਾ, (ਸੁਖਵਿੰਦਰ)- ਥਾਣਾ ਥਰਮਲ ਪੁਲਸ ਨੇ ਧੋਖੇ ਨਾਲ ਦੂਸਰਾ ਵਿਆਹ ਕਰਵਾਉਣ ਦੇ ਦੋਸ਼ਾਂ 'ਚ ਇਕ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਵਾਸੀ ਫਰੀਦ ਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦਾ ਵਿਆਹ ਦਿਲਪ੍ਰੀਤ ਕੌਰ ਵਾਸੀ ਬਠਿੰਡਾ ਨਾਲ ਹੋਇਆ ਸੀ।
ਇਸ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਉਕਤ ਔਰਤ ਦਾ ਪਹਿਲਾਂ ਵੀ ਇਕ ਵਿਆਹ ਹੋ ਚੁੱਕਾ ਹੈ ਪਰ ਇਸ ਦੀ ਜਾਣਕਾਰੀ ਉਕਤ ਔਰਤ ਅਤੇ ਉਸ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਨਹੀਂ ਦਿੱਤੀ ਗਈ। ਇਸ ਤਰ੍ਹਾਂ ਉਕਤ ਔਰਤ ਵੱਲੋਂ ਉਸ ਨਾਲ ਧੋਖਾਧੜੀ ਕੀਤੀ ਗਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
