ਵੱਡੀ ਖ਼ਬਰ : ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਕੀਤੇ 4 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

Tuesday, Jul 20, 2021 - 06:01 PM (IST)

ਵੱਡੀ ਖ਼ਬਰ : ਬੇਅਦਬੀ ਮਾਮਲੇ ’ਚ ਗ੍ਰਿਫ਼ਤਾਰ ਕੀਤੇ 4 ਡੇਰਾ ਪ੍ਰੇਮੀਆਂ ਨੂੰ ਮਿਲੀ ਜ਼ਮਾਨਤ

ਫ਼ਰੀਦਕੋਟ (ਰਾਜਨ): ਬੇਅਦਬੀ ਮਾਮਲਿਆਂ ’ਚ ਗ੍ਰਿਫ਼ਤਾਰ ਚਾਰ ਡੇਰਾ ਪ੍ਰੇਮੀਆਂ ਸੁਖਜਿੰਦਰ ਸਿੰਘ ਸੰਨੀ, ਰਣਜੀਤ ਸਿੰਘ ਭੋਲਾ, ਸ਼ਕਤੀ ਸਿੰਘ ਅਤੇ ਬਲਜੀਤ ਸਿੰਘ ਵੱਲੋਂ ਸਥਾਨਕ ਜੁਡੀਸ਼ੀਅਲ ਮੈਜਿਸਟ੍ਰੇਟ ਫ਼ਸਟ ਕਲਾਸ ਦੀ ਅਦਾਲਤ ਵਿੱਚ ਲਗਾਈ ਗਈ ਜ਼ਮਾਨਤ ਦੀ ਦਰਖ਼ਾਸਤ ਨੂੰ ਮਾਨਯੋਗ ਅਦਾਲਤ ਵੱਲੋਂ ਮਨਜੂਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਨਵਜੋਤ ਸਿੱਧੂ ਦੇ ਸਿਰ ‘ਪ੍ਰਧਾਨਗੀ’ ਦਾ ਤਾਜ ਸਜਣ ਮਗਰੋਂ ਧਰਮਕੋਟ ਹਲਕੇ ’ਚ ਕਾਂਗਰਸ ਦੇ ਪੱਖ ’ਚ ਝੁੱਲਣ ਲੱਗੀ ਹਨੇਰੀ

ਦੱਸਣਯੋਗ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਜੁਡੀਸ਼ੀਅਲ ਰਿਮਾਂਡ ’ਤੇ ਚੱਲ ਰਹੇ ਬਾਕੀ ਦੋ ਡੇਰਾ ਪ੍ਰੇਮੀਆਂ ਪ੍ਰਦੀਪ ਸਿੰਘ ਅਤੇ ਨਿਸ਼ਾਨ ਸਿੰਘ ਵੱਲੋਂ ਵੀ ਆਪਣੀ ਜ਼ਮਾਨਤ ਲਈ ਦਰਖ਼ਾਸਤ ਲਗਾਈ ਗਈ ਸੀ ਜਿਸ ਨੂੰ ਅਦਾਲਤ ਪਹਿਲਾਂ ਰੱਦ ਕਰ ਚੁੱਕੀ ਹੈ।

ਇਹ ਵੀ ਪੜ੍ਹੋ : ਜਲੰਧਰ: ਲੁਟੇਰਿਆਂ ਦੀ ਗੋਲੀ ਦਾ ਸ਼ਿਕਾਰ ਹੋਏ ਕਰਿਆਨਾ ਸਟੋਰ ਮਾਲਕ ਦੀ ਹੋਈ ਮੌਤ


author

Shyna

Content Editor

Related News