ਸਿਵਲ ਹਸਪਤਾਲ ’ਚ ਗੁੰਡਾਗਰਦੀ ਦਾ ਮਾਮਲਾ: 4 ਮੁਲਜ਼ਮ ਗ੍ਰਿਫਤਾਰ ਤੇ 4 ਦੀ ਭਾਲ ਜਾਰੀ

Tuesday, Apr 15, 2025 - 04:04 PM (IST)

ਸਿਵਲ ਹਸਪਤਾਲ ’ਚ ਗੁੰਡਾਗਰਦੀ ਦਾ ਮਾਮਲਾ: 4 ਮੁਲਜ਼ਮ ਗ੍ਰਿਫਤਾਰ ਤੇ 4 ਦੀ ਭਾਲ ਜਾਰੀ

ਗੁਰਦਾਸਪੁਰ(ਹਰਮਨ, ਵਿਨੋਦ)-12 ਅਪ੍ਰੈਲ ਦੀ ਸ਼ਾਮ ਨੂੰ ਸਿਵਲ ਹਸਪਤਾਲ ਗੁਰਦਾਸਪੁਰ ’ਚ ਹੋਏ ਗੁੰਡਾਗਰਦੀ ਦੇ ਨੰਗੇ ਨਾਚ ’ਚ ਜਿੱਥੇ ਜ਼ਿਲਾ ਪ੍ਰਸ਼ਾਸਨ ਨੇ ਹਸਪਤਾਲ ਦੀ ਜਾਇਦਾਦ ਦੇ ਹੋਏ ਨੁਕਸਾਨ ਦੀ ਭਰਭਾਈ ਲਈ ਸਖਤ ਰੁਖ ਅਪਣਾਇਆ ਹੈ, ਉਸ ਦੇ ਨਾਲ ਹੀ ਪੁਲਸ ਨੇ ਵੀ ਇਸ ਗੁੰਡਾਗਰਦੀ ਨੂੰ ਅੰਜਾਮ ਦੇਣ ਦੇ ਦੋਸ਼ਾਂ ਹੇਠ ਦੋਵਾਂ ਧਿਰਾਂ ਦੇ 8 ਵਿਅਕਤੀਆਂ ਖਿਲਾਫ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਐੱਸ. ਪੀ. ਆਦਿੱਤਿਆ ਨੇ ਦੱਸਿਆ ਕਿ ਸਿਵਲ ਹਸਪਤਾਲ ’ਚ ਕੀਤੀ ਗਈ ਗੁੰਡਾਗਰਦੀ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਬੰਧਤ ਡਾਕਟਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਦੋਵਾਂ ਧਿਰਾਂ ਦੇ 8 ਵਿਅਕਤੀਆਂ ਦੇ ਖਿਲਾਫ ਪਰਚਾ ਦਰਜ ਕਰ ਲਿਆ ਹੈ, ਜਿਨ੍ਹਾਂ ’ਚੋਂ 4 ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

ਉਨ੍ਹਾਂ ਕਿਹਾ ਕਿ ਹਸਪਤਾਲ ਇਕ ਸਰਕਾਰੀ ਪ੍ਰੋਪਰਟੀ ਹੈ, ਜਿੱਥੇ ਆਮ ਲੋਕ ਇਲਾਜ ਲਈ ਆਉਂਦੇ ਹਨ ਅਤੇ ਅਜਿਹੀ ਗੁੰਡਾਗਰਦੀ ਕਰ ਕੇ ਲੋਕਾਂ ਦੇ ਮਨਾਂ ’ਚ ਦਹਿਸ਼ਤ ਦਾ ਮਾਹੌਲ ਵੀ ਪੈਦਾ ਕੀਤਾ ਗਿਆ ਹੈ ਅਤੇ ਨਾਲ ਹੀ ਹਸਪਤਾਲ ਦੀ ਸਰਕਾਰੀ ਜਾਇਦਾਦ ਨੂੰ ਵੀ ਵੱਡੇ ਪੱਧਰ ’ਤੇ ਨੁਕਸਾਨ ਪਹੁੰਚਾਇਆ ਗਿਆ ਹੈ, ਜੋ ਸਿੱਧੇ ਤੌਰ ’ਤੇ ਗੈਰ ਕਾਨੂੰਨੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸੀਨੀਅਰ IAS ਅਫ਼ਸਰਾਂ ਦੇ ਤਬਾਦਲੇ

ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਕੋਈ ਨਰਮੀ ਨਹੀਂ ਵਰਤੀ ਜਾਵੇਗੀ ਅਤੇ ਬਾਕੀ ਦੇ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਇਹ ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵੱਲੋਂ ਵੀ ਇਹ ਪਹਿਲਾਂ ਦਾਅਵਾ ਕੀਤਾ ਜਾ ਚੁੱਕਾ ਹੈ ਕਿ ਹਸਪਤਾਲ ਦੀ ਸਰਕਾਰੀ ਪ੍ਰਾਪਰਟੀ ਦੇ ਹੋਏ ਨੁਕਸਾਨ ਦੀ ਭਰਭਾਈ ਵੀ ਇਨ੍ਹਾਂ ਮੁਲਜ਼ਮਾਂ ਕੋਲੋਂ ਹੀ ਕਰਵਾਈ ਜਾਵੇਗੀ।

ਇਹ ਵੀ ਪੜ੍ਹੋ-  ਔਰਤ ਨੇ ਪ੍ਰੇਮੀ ਨਾਲ ਮਿਲ ਕੇ ਮੌਤ ਦੇ ਘਾਟ ਉਤਾਰਿਆ ਸੀ ਪਤੀ, cctv ਤੋਂ ਹੋਇਆ ਰੂਹ ਕੰਬਾਊ ਮੌਤ ਦਾ ਖੁਲਾਸਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News