ਥਾਣਾ ਸਿਟੀ ਫਿਰਜ਼ੋਪੁਰ ਵਿਖੇ ਏ. ਐੱਸ. ਆਈ. ਸਣੇ 5 ਪੁਲਸ ਮੁਲਾਜ਼ਮਾਂ 'ਤੇ ਪਰਚਾ ਦਰਜ, ਜਾਣੋ ਪੂਰਾ ਮਾਮਲਾ
Monday, Jul 17, 2023 - 03:43 PM (IST)

ਫ਼ਰੀਦਕੋਟ (ਰਾਜਨ) : ਪੁਲਸ ਨਾਲ ਮੁੱਠਭੇੜ ਤੋਂ ਬਾਅਦ ਜ਼ਖ਼ਮੀ ਹੋਏ ਬੰਬੀਹਾ ਗਰੁੱਪ ਦੇ ਮੈਂਬਰ ਦੇ ਸਥਾਨਕ ਮੈਡੀਕਲ ਹਸਪਤਾਲ ਵਿੱਚੋਂ ਫ਼ਰਾਰ ਹੋ ਜਾਣ ਦੇ ਮਾਮਲੇ ਵਿੱਚ ਥਾਣਾ ਸਿਟੀ ਵਿਖੇ ਏ. ਐੱਸ. ਆਈ. ਸਮੇਤ 6 ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਜਾਣੋ ਕਿਉਂ ਹੜ੍ਹਾਂ ਦੌਰਾਨ ਵੀ ਨਹੀਂ ਛੱਡਿਆ ਰਾਜਸਥਾਨ ਫੀਡਰ 'ਚ ਪਾਣੀ, ਮੀਤ ਹੇਅਰ ਨੇ ਦੱਸੀ ਅਸਲ ਵਜ੍ਹਾ
ਇਹ ਮੁਕੱਦਮਾ ਸਹਾਇਕ ਥਾਣੇਦਾਰ ਜਸਵੰਤ ਰਾਏ ਥਾਣਾ ਸਿਟੀ-2 ਦੇ ਬਿਆਨਾਂ ’ਤੇ ਫ਼ਰਾਰ ਦੋਸ਼ੀ ਸੁਰਿੰਦਰਪਾਲ ਸਿੰਘ ਪੁੱਤਰ ਮੰਗਾ ਸਿੰਘ ਵਾਸੀ ਜੀਵਨ ਨਗਰ ਕੋਟਕਪੂਰਾ ਤੋਂ ਇਲਾਵਾ ਏ. ਐੱਸ. ਆਈ. ਨਾਨਕ ਚੰਦ, ਸਿਪਾਹੀ ਗੁਰਤੇਜ ਸਿੰਘ, ਪੀ. ਐੱਚ. ਸੀ. ਹਰਜਿੰਦਰ ਸਿੰਘ, ਹਰਪਾਲ ਸਿੰਘ ਅਤੇ ਪੀ. ਐੱਚ. ਸੀ. ਰਜਿੰਦਰ ਕੁਮਾਰ (ਸਾਰੇ ਵਾਸੀ ਪੁਲਸ ਲਾਈਨ) ’ਤੇ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹਦਾਇਤਾਂ ਜਾਰੀ
ਬਿਆਨ ਕਰਤਾ ਅਨੁਸਾਰ ਜਿਸ ਵੇਲੇ ਉਸ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਹੌਲਦਾਰ ਅੰਗੇਰਜ ਸਿੰਘ ਨੇ ਆ ਕੇ ਦੱਸਿਆ ਕਿ ਉਸ ਦੀ ਡਿਊਟੀ ਇਲਾਜ ਲਈ ਮੈਡੀਕਲ ਹਸਪਤਾਲ ਵਿੱਚ ਦਾਖ਼ਲ ਕਰਵਾਏ ਗਏ ਉਕਤ ਦੋਸ਼ੀ ’ਤੇ ਲੱਗੀ ਹੈ ਤੇ ਜਦੋਂ ਉਹ ਸਵੇਰੇ ਹਸਪਤਾਲ ਵਿਖੇ ਆਪਣੀ ਡਿਊਟੀ ’ਤੇ ਗਿਆ ਤਾਂ ਉਕਤ ਦੋਸ਼ੀ ਹਸਪਤਾਲ ਦੇ ਬੈੱਡ ’ਤੇ ਨਹੀਂ ਸੀ ਜੋ ਰਾਤ ਸਮੇਂ ਪੁਲਸ ਮੁਲਾਜ਼ਮਾਂ ਦੀ ਅਣਗਹਿਲੀ ਕਾਰਨ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ : ਜਿਸਮ ਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼, ਪੁਲਸ ਨੇ ਟ੍ਰੈਪ ਲਗਾ ਇਤਰਾਜ਼ਯੋਗ ਹਾਲਤ 'ਚ ਫੜੇ ਕੁੜੀਆਂ-ਮੁੰਡੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ