ਜਲੰਧਰ ''ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ ''ਚ ਸਾਬਕਾ ਕੌਂਸਲਰ ਦੇ ਪਤੀ ਸਣੇ 9 ਲੋਕਾਂ ਖ਼ਿਲਾਫ਼ ਕੇਸ ਦਰਜ

Thursday, Feb 26, 2026 - 02:27 PM (IST)

ਜਲੰਧਰ ''ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ ''ਚ ਸਾਬਕਾ ਕੌਂਸਲਰ ਦੇ ਪਤੀ ਸਣੇ 9 ਲੋਕਾਂ ਖ਼ਿਲਾਫ਼ ਕੇਸ ਦਰਜ

ਜਲੰਧਰ (ਸੋਨੂੰ)- ਜਲੰਧਰ ਦੀ ਪੀ. ਪੀ. ਆਰ. ਮਾਰਕੀਟ ਵਿੱਚ ਜੀ. ਐੱਸ. ਟੀ. ਵਿਭਾਗ ਦੀ ਟੀਮ ਨੂੰ ਬੰਧਕ ਬਣਾਉਣ ਅਤੇ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ਹੇਠ ਪੁਲਸ ਨੇ ਕਾਂਗਰਸੀ ਆਗੂ ਅਤੇ ਕਾਰੋਬਾਰੀ ਮੇਜਰ ਸਿੰਘ ਸਮੇਤ 9 ਲੋਕਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ। ਇਹ ਕਾਰਵਾਈ ਵਿਭਾਗ ਦੇ ਐਡੀਸ਼ਨਲ ਕਮਿਸ਼ਨਰ ਪ੍ਰਸ਼ਾਂਤ ਕੁਮਾਰ ਦੀ ਸ਼ਿਕਾਇਤ 'ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 3 ਜ਼ਿਲ੍ਹਿਆਂ ਲਈ Alert! ਮੌਸਮ ਵਿਭਾਗ ਨੇ ਕੀਤੀ 1 ਮਾਰਚ ਤੱਕ ਵੱਡੀ ਭਵਿੱਖਬਾਣੀ

ਕੀ ਹੈ ਪੂਰਾ ਮਾਮਲਾ? 
ਜਾਣਕਾਰੀ ਮੁਤਾਬਕ 16 ਫਰਵਰੀ ਨੂੰ ਜੀ. ਐੱਸ. ਟੀ. ਵਿਭਾਗ ਦੀ ਟੀਮ ਪੀ. ਪੀ. ਆਰ. ਮਾਰਕੀਟ ਸਥਿਤ ਮੁਲਜ਼ਮਾਂ ਦੇ ਰੀਅਲ ਅਸਟੇਟ ਦਫ਼ਤਰ ਵਿੱਚ ਸਰਚ ਕਰਨ ਪਹੁੰਚੀ ਸੀ। ਸ਼ਿਕਾਇਤ ਕਰਤਾ ਅਨੁਸਾਰ ਸਰਚ ਅਭਿਆਨ ਦੌਰਾਨ ਮੇਜਰ ਸਿੰਘ, ਇੰਦਰਜੋਤ ਸਿੰਘ, ਪ੍ਰਭਜੋਤ ਸਿੰਘ, ਤਰੁਣ ਸ਼ਰਮਾ ਅਤੇ 3-5 ਹੋਰ ਅਣਪਛਾਤੇ ਵਿਅਕਤੀਆਂ ਨੇ ਸਰਕਾਰੀ ਅਧਿਕਾਰੀਆਂ ਦੇ ਕੰਮ ਵਿੱਚ ਰੁਕਾਵਟ ਪਾਈ ਅਤੇ ਉਨ੍ਹਾਂ ਨਾਲ ਦੁਰਵਿਵਹਾਰ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵਾਪਰਿਆ ਵੱਡਾ ਹਾਦਸਾ! ਸਾਬਕਾ ਸਰਪੰਚ ਦੀ ਹੋਈ ਭਿਆਨਕ ਮੌਤ

ਅਧਿਕਾਰੀਆਂ ਨੂੰ ਬਣਾਇਆ ਗਿਆ ਬੰਧਕ 
ਦੋਸ਼ ਹੈ ਕਿ ਵਿਭਾਗ ਦੀ ਟੀਮ ਨੂੰ ਦਫ਼ਤਰ ਦੇ ਅੰਦਰ ਹੀ ਕਰੀਬ 2 ਤੋਂ 3 ਘੰਟੇ ਤੱਕ ਬੰਧਕ ਬਣਾ ਕੇ ਰੱਖਿਆ ਗਿਆ ਸੀ। ਸਥਿਤੀ ਉਦੋਂ ਕਾਬੂ ਹੇਠ ਆਈ ਜਦੋਂ ਪੁਲਸ ਨੇ ਦਖ਼ਲ ਦਿੱਤਾ ਅਤੇ ਜੀ. ਐੱਸ. ਟੀ. ਅਧਿਕਾਰੀਆਂ ਨੂੰ ਉੱਥੋਂ ਛੁਡਵਾਇਆ। ਕਮਿਸ਼ਨਰੇਟ ਪੁਲਸ ਨੇ ਇਸ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਅਤੇ ਅਣਪਛਾਤਿਆਂ ਖ਼ਿਲਾਫ਼ ਸਰਕਾਰੀ ਕੰਮ ਵਿੱਚ ਰੁਕਾਵਟ ਪਾਉਣ ਅਤੇ ਬਦਸਲੂਕੀ ਕਰਨ ਦੇ ਦੋਸ਼ਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਮੌਕੇ ਤੋਂ ਇਕ ਡੀ. ਵੀ. ਆਰ. ਕਬਜ਼ੇ ਵਿੱਚ ਲਿਆ ਹੈ। ਇਸ ਡੀ. ਵੀ. ਆਰ. ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਸ ਦੀ ਕਾਪੀ 48 ਘੰਟਿਆਂ ਦੇ ਅੰਦਰ ਪੁਲਸ ਨੂੰ ਸੌਂਪੀ ਜਾਵੇਗੀ ਤਾਂ ਜੋ ਮਾਮਲੇ ਦੀ ਹੋਰ ਬਾਰੀਕੀ ਨਾਲ ਪੜਤਾਲ ਕੀਤੀ ਜਾ ਸਕੇ।

ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ, ਤੜਫ਼-ਤੜਫ਼ ਕੇ ਨਿਕਲੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News