ਫਿਰੋਜ਼ਪੁਰ ਲੋਕ ਸਭਾ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਮੁਕੱਦਮਾ ਦਰਜ

06/01/2024 1:34:31 PM

ਗੁਰੂਹਰਸਹਾਏ (ਮਨਜੀਤ) : ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ’ਤੇ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਮੁਕੱਦਮਾ ਦਰਜ ਕੀਤਾ ਗਿਆ ਹੈ। ਗੁਰੂਹਰਸਹਾਏ ਦੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਅਧੀਨ ਪਿੰਡ ਜੀਵਾਂ ਅਰਾਈਂ ਵਿਖੇ ਬਸਪਾ ਉਮੀਦਵਾਰ ਸੁਰਿੰਦਰ ਕੰਬੋਜ ਨੇ ਆਪਣੀ ਵੋਟ ਪੋਲ ਕਰਦਿਆਂ ਦੀ ਵੀਡੀਓ ਬਣਾ ਕੇ ਜਨਤਕ ਕਰਨ ਦੇ ਦੋਸ਼ਾਂ ਅਧੀਨ ਥਾਣਾ ਗੁਰੂਹਰਸਹਾਏ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ : LIVE UPDATE ਲੋਕ ਸਭਾ ਚੋਣਾਂ : ਪੰਜਾਬ ’ਚ ਹੁਣ ਤੱਕ 9.64 ਫੀਸਦੀ ਵੋਟਿੰਗ 

ਇਸ ਮੌਕੇ ਐੱਸ. ਡੀ. ਐੱਮ. ਗਗਨਦੀਪ ਸਿੰਘ ਨੇ ਦੱਸਿਆ ਕਿ ਵੀਡੀਓ  ਨੂੰ ਸੋਸ਼ਲ ਮੀਡੀਆ ਰਾਹੀਂ ਦੇਖਿਆ ਗਿਆ ਸੀ ਕਿ ਬਸਪਾ ਦੇ ਉਮੀਦਵਾਰ ਸੁਰਿੰਦਰ ਕੰਬੋਜ ਨੇ ਵੋਟ ਪਾਉਣ ਸਮੇਂ ਆਪਣੀ ਵੀਡੀਓ ਵਾਇਰਲ ਕਰ ਦਿੱਤੀ ਹੈ, ਜਿਸ ਨੂੰ ਵੇਖਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਤਰੁੰਤ ਕਾਰਵਾਈ ਕਰਦੇ ਥਾਣਾ ਗੁਰੂਹਰਸਹਾਏ ਅੰਦਰ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ :  ਲੋਕ ਸਭਾ ਚੋਣਾਂ : ਪੰਜਾਬ 'ਚ 2.14 ਕਰੋੜ ਵੋਟਰ, ਜਾਣੋ ਕਿਹੜੇ ਹਲਕੇ ’ਚ ਕਿੰਨੀ ਹੈ ਗਿਣਤੀ

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News