ਵਿਜੀਲੈਂਸ ਟੀਮ ਵੇਖ ਭੱਜਿਆ ਪੰਜਾਬ ਪੁਲਸ ਦਾ ASI, ਕਾਰ ਦੀ ਤਲਾਸ਼ੀ ਨੇ ਖੋਲ੍ਹ 'ਤਾ ਸਾਰਾ ਕੱਚਾ ਚਿੱਠਾ

08/08/2023 5:59:25 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ. ਐੱਸ.ਆਈ.) ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਹਿਮਤਾਣਾ ਵਾਸੀ ਜਗਤਾਰ ਸਿੰਘ ਤੋਂ 10,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਏ. ਐੱਸ. ਆਈ. ਨੂੰ ਫੜਨ ਲਈ ਟਰੈਪ ਲਗਾਇਆ ਪਰ ਮੁਲਜ਼ਮ ਵਿਜੀਲੈਂਸ ਦੀ ਟੀਮ ਨੂੰ ਦੇਖ ਕੇ ਆਪਣੀ ਸਵਿਫਟ ਕਾਰ ਵਿੱਚੋਂ ਮੌਕੇ ਤੋਂ ਫ਼ਰਾਰ ਹੋ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦਾ ਪਿੱਛਾ ਕੀਤਾ ਤਾਂ ਬਾਲਦ ਕੈਂਚੀਆਂ ਭਵਾਨੀਗੜ੍ਹ ਨੇੜੇ ਉਸ ਦੀ ਕਾਰ ਬਰਾਮਦ ਹੋਈ। ਕਾਰ ਦੀ ਚੈਕਿੰਗ ਦੌਰਾਨ ਉਸ ਵਿੱਚੋਂ 460 ਗ੍ਰਾਮ ਭੁੱਕੀ ਅਤੇ 9 ਗ੍ਰਾਮ ਅਫ਼ੀਮ ਤੋਂ ਇਲਾਵਾ ਰਿਸ਼ਵਤ ਦੇ 10,000 ਰੁਪਏ ਬਰਾਮਦ ਹੋਏ

ਇਹ ਵੀ ਪੜ੍ਹੋ :  ਯਾਤਰੀਆਂ ਲਈ ਅਹਿਮ ਖ਼ਬਰ, 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਜਗਤਾਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਮੁਲਜ਼ਮ ਏ. ਐੱਸ. ਆਈ. ਨੇ ਆਈ.ਪੀ.ਸੀ. ਦੀ ਧਾਰਾ 420, 406, 120-ਬੀ, 506 ਤਹਿਤ ਥਾਣਾ ਸਿਟੀ -1, ਮਾਲੇਰਕੋਟਲਾ ਵਿਖੇ ਦਰਜ ਐੱਫ.ਆਈ.ਆਰ ਨੰਬਰ 123 ਮਿਤੀ 19-05-2022 'ਚੋਂ ਉਸ (ਸ਼ਿਕਾਇਤਕਰਤਾ) ਦੇ ਮੁੰਡੇ ਪਵਨਪ੍ਰੀਤ ਸਿੰਘ ਦਾ ਨਾਮ ਕਢਵਾਉਣ ਬਦਲੇ ਰਿਸ਼ਵਤ ਵਜੋਂ 50,000 ਰੁਪਏ ਮੰਗੇ ਸਨ। ਸ਼ਿਕਾਇਤਕਰਤਾ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਕਤ ਏ. ਐੱਸ. ਆਈ. ਪਹਿਲਾਂ ਹੀ ਉਸ ਤੋਂ 10 ਹਜ਼ਾਰ ਰੁਪਏ ਲੈ ਚੁੱਕਾ ਹੈ।

ਇਹ ਵੀ ਪੜ੍ਹੋ :  ਆਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ

ਇਸ ਸਬੰਧੀ ਬੁਲਾਰੇ ਨੇ ਦੱਸਿਆ ਕਿ ਏ. ਐੱਸ. ਆਈ. ਮਾਲਵਿੰਦਰ ਸਿੰਘ ਖ਼ਿਲਾਫ਼ ਵਿਜੀਲੈਂਸ ਬਿਊਰੋ ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਐੱਫ. ਆਈ.ਆਰ. ਨੰਬਰ 11 ਦਰਜ ਕੀਤੀ ਗਈ ਹੈ। ਪੁਲਸ ਨੇ ਉਸਦੇ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿਚ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 15 ਅਤੇ 18 ਅਧੀਨ ਐੱਫ.ਆਈ.ਆਰ ਨੰਬਰ 137 ਮਿਤੀ 08-08-2023 ਤਹਿਤ ਇੱਕ ਵੱਖਰਾ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ :   ਮਿਲਣ ਦਾ ਲਾਰਾ ਲਾ ਕੇ ਨਾ ਆਈ ਪ੍ਰੇਮਿਕਾ, ਤਹਿਸ਼ 'ਚ ਆਏ ਪ੍ਰੇਮੀ ਨੇ ਦਿੱਤਾ ਨਾ ਭੁੱਲਣਵਾਲਾ ਦੁੱਖ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Harnek Seechewal

This news is Content Editor Harnek Seechewal