ਨਸ਼ੇ ਦੀ ਓਵਰਡੋਜ਼ ਤੇ ਕੁੱਟਮਾਰ ਨਾਲ ਹੋਈ ਨੌਜਵਾਨ ਦੀ ਮੌਤ ਦਾ ਮਾਮਲਾ ਸੁਲਝਿਆ, 4 ਗ੍ਰਿਫ਼ਤਾਰ
Friday, Jun 13, 2025 - 03:43 PM (IST)

ਬਰਨਾਲਾ (ਪੁਨੀਤ)- ਬਰਨਾਲਾ ਦੇ ਪਿੰਡ ਧਨੌਲਾ ਖੁਰਦ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਨੂੰ ਪੁਲਸ ਨੇ ਸੁਲਝਾ ਲਿਆ ਹੈ। ਇਸ ਮਾਮਲੇ 'ਚ ਪੁਲਸ ਨੇ 6 ਲੋਕਾਂ ਨੂੰ ਨਾਮਜ਼ਦ ਕਰਕੇ 4 ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਦੋ ਮੁਲਜ਼ਮ ਅਜੇ ਫਰਾਰ ਹਨ। ਇਸ ਮਾਮਲੇ ਸਬੰਧੀ ਡੀ. ਐੱਸ. ਪੀ. ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਖੇਤਾਂ 'ਚ ਇਕ ਨੌਜਵਾਨ ਦੀ ਲਾਸ਼ ਮਿਲੀ ਸੀ, ਜਿਸ ਦੀ ਪਛਾਣ ਬਲਜਿੰਦਰ ਸਿੰਘ ਗਾਂਧੀ ਪੁੱਤਰ ਸਤਪਾਲ ਸਿੰਘ ਵਾਸੀ ਧਨੌਲਾ ਖੁਰਦ ਵਜੋਂ ਹੋਈ। ਮ੍ਰਿਤਕ ਨਸ਼ੇ ਦਾ ਆਦੀ ਸੀ ਅਤੇ ਉਹ ਆਪਣੇ ਦੋ ਸਾਥੀਆਂ ਨਾਲ ਨਸ਼ਾ ਲੈਣ ਬਰਨਾਲਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਤਲਬ ਕੀਤੇ ਜੇ. ਈਜ਼ ਤੇ ਐੱਸ. ਡੀ. ਓਜ਼
ਮੁਲਜ਼ਮਾਂ ਵੱਲੋਂ ਨਸ਼ਾ ਖ਼ਰੀਦਣ ਤੋਂ ਬਾਅਦ ਤਿੰਨੇ ਨੇ ਖੇਤਾਂ ਵਿੱਚ ਜਾ ਕੇ ਨਸ਼ਾ ਕੀਤਾ, ਜਿਸ ਦੌਰਾਨ ਬਲਜਿੰਦਰ ਦੀ ਓਵਰਡੋਜ਼ ਨਾਲ ਮੌਤ ਹੋ ਗਈ ਪਰ ਪੋਸਟਮਾਰਟਮ ਰਿਪੋਰਟ 'ਚ ਖ਼ੁਲਾਸਾ ਹੋਇਆ ਕਿ ਉਸ ਨਾਲ ਮੌਤ ਤੋਂ ਪਹਿਲਾਂ ਵੀ ਕੁੱਟਮਾਰ ਕੀਤੀ ਗਈ ਸੀ। ਪਰਿਵਾਰ ਵੱਲੋਂ ਗੁਰਦੀਪ ਸਿੰਘ ਕੋਠੇ ਦੁੱਲਤ ਅਤੇ ਪ੍ਰੀਤ ਸਿੰਘ ਭੂੰਡੀ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਇਨ੍ਹਾਂ ਦੀ ਬਲਜਿੰਦਰ ਸਿੰਘ ਨਾਲ ਕੁੱਟਮਾਰ ਦੀ ਵੀਡੀਓ ਵੀ ਪਹਿਲਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਚੁੱਕੀ ਹੈ।
ਪਰਿਵਾਰਕ ਮੈਂਬਰਾਂ ਨੇ ਕਿਹਾ ਹੈ ਕਿ ਮ੍ਰਿਤਕ ਦੀ ਮੌਤ ਇਨ੍ਹਾਂ ਦੋਵਾਂ ਮੁਲਜ਼ਮਾਂ ਵੱਲੋਂ ਕੀਤੀ ਗਈ ਕੁੱਟਮਾਰ ਕਾਰਨ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ 6 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਚਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁਲਸ ਦੋ ਮੁਲਜ਼ਮ ਪ੍ਰੀਤ ਸਿੰਘ ਭੂੰਡੀ ਅਤੇ ਗੁਰਦੀਪ ਸਿੰਘ ਕੋਠੇ ਦੁੱਲਤ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਅਨੁਸਾਰ ਮ੍ਰਿਤਕ ਨੂੰ ਕੁੱਟਿਆ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ ਕੀਤਾ...
ਉਨ੍ਹਾਂ ਕਿਹਾ ਕਿ ਮੌਤ ਦੇ ਦੋ ਕਾਰਨ ਸਾਹਮਣੇ ਆ ਰਹੇ ਹਨ, ਇਕ ਇਹ ਕਿ ਬਲਜਿੰਦਰ ਸਿੰਘ ਨੂੰ ਕੁੱਟਿਆ ਗਿਆ ਸੀ ਅਤੇ ਦੂਜਾ ਨਸ਼ੇ ਦੀ ਓਵਰਡੋਜ਼। ਉਨ੍ਹਾਂ ਕਿਹਾ ਕਿ ਜੈਲੋ ਕੌਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਤਹਿਤ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਦੋ ਦਿਨਾਂ ਦੇ ਪੁਲਸ ਰਿਮਾਂਡ 'ਤੇ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਵੱਡੀ ਵਾਰਦਾਤ! ਦੋ ਧਿਰਾਂ ਵਿਚਾਲੇ ਪਥਰਾਅ ਮਗਰੋਂ ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e