ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਦਾ ਮਾਮਲਾ: ਬੇਕਰੀ ਦੇ 4 ਸੈਂਪਲਾਂ ਦੀ ਰਿਪੋਰਟ ਆਈ ਸਾਹਮਣੇ

04/23/2024 5:53:13 AM

ਪਟਿਆਲਾ (ਬਲਜਿੰਦਰ)– ਸ਼ਹਿਰ ਦੇ ਅਮਨ ਨਗਰ ਦੀ ਬੱਚੀ ਮਾਨਵੀ ਦੀ ਕੇਕ ਖਾਣ ਨਾਲ ਹੋਈ ਮੌਤ ਦੇ ਮਾਮਲੇ ’ਚ ਸਿਹਤ ਵਿਭਾਗ ਵਲੋਂ ਬੇਕਰੀ ਦੇ ਲਏ ਗਏ 4 ਸੈਂਪਲਾਂ ਦੀ ਰਿਪੋਰਟ ਆ ਗਈ ਹੈ। ਇਨ੍ਹਾਂ ’ਚੋਂ 2 ਸੈਂਪਲ ਸਬ-ਸਟੈਂਡਰਡ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਜ਼ਿਲਾ ਸਿਹਤ ਅਫ਼ਸਰ ਡਾ. ਵਿਜੇ ਕੁਮਾਰ ਜਿੰਦਲ ਨੇ ਦੱਸਿਆ ਕਿ ਵਿਭਾਗ ਵਲੋਂ ਕੇਕ ਦੇ 4 ਸੈਂਪਲ ਲਏ ਗਏ ਸਨ। ਇਨ੍ਹਾਂ ’ਚੋਂ 2 ਸਬ-ਸਟੈਂਡਰਡ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਕੇਕ ਦੀ ਕ੍ਰੀਮ ਨਿਰਧਾਰਿਤ ਨਿਯਮ ਪੂਰੇ ਨਹੀਂ ਕਰਦੀ।

ਸਬ-ਸਟੈਂਡਰਡ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਨ੍ਹਾਂ ’ਚ ਖਾਣ ਵਾਲੇ ਪਦਾਰਥਾਂ ਦੀ ਉਚਿਤ ਮਾਤਰਾ ਨਹੀਂ ਪਾਈ ਜਾਂਦੀ। ਇਸ ਸਬੰਧੀ ਉਹ ਹੁਣ ਬੇਕਰੀ ਨੂੰ ਨੋਟਿਸ ਕੱਢਣਗੇ। ਉਨ੍ਹਾਂ ਨੂੰ ਕਿਸੇ ਹੋਰ ਲੈਬੋਰਟਰੀ ਤੋਂ ਚੈੱਕ ਕਰਨ ਦਾ ਮੌਕਾ ਦਿੱਤਾ ਜਾਵੇਗਾ ਤੇ ਜੇਕਰ ਬੇਕਰੀ ਮਾਲਕ ਨੇ ਕਿਸੇ ਹੋਰ ਲੈਬ ਤੋਂ ਚੈੱਕ ਕਰਵਾਉਣ ਤੋਂ ਮਨ੍ਹਾ ਕਰ ਦਿੱਤਾ ਤਾਂ ਇਸ ਸਬੰਧੀ ਕੇਸ ਲਾਂਚ ਕੀਤਾ ਜਾਵੇਗਾ ਤੇ ਅੱਗੇ ਦਾ ਫ਼ੈਸਲਾ ਮਾਣਯੋਗ ਅਦਾਲਤ ਕਰੇਗੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ- ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ, ਜਾਣੋ ਫਰੀਦਕੋਟ ਤੋਂ ਕੌਣ ਉਤਰੇਗਾ ਮੈਦਾਨ 'ਚ

ਦੱਸਣਯੋਗ ਹੈ ਕਿ ਅਮਨ ਨਗਰ ਦੀ ਰਹਿਣ ਵਾਲੀ ਮਾਨਵੀ ਨਾਂ ਦੀ ਲਡ਼ਕੀ ਦੀ ਕੇਕ ਖਾਣ ਨਾਲ ਮੌਤ ਹੋ ਗਈ ਸੀ। ਇਸ ਤੋਂ ਬਾਅਦ ਮਾਮਲੇ ’ਚ ਥਾਣਾ ਅਨਾਜ ਮੰਡੀ ਦੀ ਪੁਲਸ ਵਲੋਂ ਕੁਲ 4 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ’ਚੋਂ ਦੁਕਾਨ ’ਤੇ ਕੰਮ ਕਰਨ ਵਾਲੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਮਾਲਕ ਅਜੇ ਤੱਕ ਫਰਾਰ ਹੈ।

ਬੇਕਰੀ ਮਾਲਕ ਗੁਰਪ੍ਰੀਤ ਸਿੰਘ ਦੀ ਅਗਾਉਂ ਜ਼ਮਾਨਤ ਅਰਜ਼ੀ ਨਾਮਨਜ਼ੂਰ
ਉਥੇ ਅੱਜ ਬੇਕਰੀ ਮਾਲਕ ਗੁਰਪ੍ਰੀਤ ਸਿੰਘ ਨੇ ਪਟਿਆਲਾ ਵਿਖੇ ਮਾਣਯੋਗ ਅਦਾਲਤ ’ਚ ਅਗਾਉਂ ਜ਼ਮਾਨਤ ਦੀ ਅਰਜ਼ੀ ਲਗਾਈ ਸੀ, ਜਿਸ ਨੂੰ ਮਾਣਯੋਗ ਅਦਾਲਤ ਨੇ ਨਾਮਨਜ਼ੂਰ ਕਰ ਦਿੱਤਾ ਹੈ। ਹੁਣ ਗੁਰਪ੍ਰੀਤ ਸਿੰਘ ਅਗਾਉਂ ਜ਼ਮਾਨਤ ਲਈ ਹਾਈਕੋਰਟ ਜਾ ਸਕਦੇ ਹਨ। ਦੂਜੇ ਪਾਸੇ ਪੁਲਸ ਦਾ ਦਾਅਵਾ ਹੈ ਕਿ ਗੁਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News