ਵਿਸਾਖੀ ਮੇਲੇ ''ਚ ਨੌਜਵਾਨ ਦੇ ਕਤਲ ਦਾ ਮਾਮਲਾ: ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ

Tuesday, Apr 16, 2024 - 06:34 PM (IST)

ਵਿਸਾਖੀ ਮੇਲੇ ''ਚ ਨੌਜਵਾਨ ਦੇ ਕਤਲ ਦਾ ਮਾਮਲਾ: ਤਿੰਨ ਵਿਅਕਤੀਆਂ ਨੂੰ ਪੁਲਸ ਨੇ ਕੀਤਾ ਕਾਬੂ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪਿੰਡ ਪੰਡੋਰੀ ਵਿਖੇ ਵਿਸਾਖੀ ਦੇ ਮੇਲੇ ਦੌਰਾਨ ਮੋਢੇ ਨਾਲ ਮੋਢਾ ਖੈਣ ਤੋਂ ਹੋਏ ਝਗੜੇ ਦੌਰਾਨ ਇੱਕ ਨੌਜਵਾਨ  ਰਾਜੂ (25) ਪੁੱਤਰ ਪੁੱਤਰ ਭੀਮ ਨਰਾਇਣ ਮੂਲ ਰੂਪ ਮਥੁਰਾ ਦੇ ਪਿੰਡ ਧਰੋਲੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੁਲਸ ਵੱਲੋਂ ਇਸ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਸੀ। ਇਸ ਉਪਰੰਤ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ

ਇਸ ਸਬੰਧੀ ਗੱਲਬਾਤ ਕਰਦੇ ਹੋਏ ਡੀ. ਐੱਸ. ਪੀ. ਦੀਨਾਨਗਰ ਸੁਖਵਿੰਦਰਪਾਲ ਸਿੰਘ ਨੇ ਦੱਸਿਆ ਕਿ ਰਾਜੂ (25) ਵਾਸੀ ਰਾਮ ਨਗਰ ਥਾਣਾ ਦੀਨਾਨਗਰ ਬਤੌਰ ਸਫਾਈ ਸੇਵਕ ਕਮੇਟੀ ਘਰ ਗੁਰਦਾਸਪੁਰ ਵਿਖੇ ਕੰਮ ਕਰਦਾ ਸੀ। ਰਾਜੂ ਤੇ ਉਸਦੀ ਪਤਨੀ ਆਪਣੇ ਬੱਚੇ ਅਤੇ ਤਾਏ ਦਾ ਮੁੰਡਾ ਧਰਮਿੰਦਰ ਪੰਡੋਰੀ ਧਾਮ ਪਿੰਡ ਪੰਡੋਰੀ ਮਹੰਤਾਂ ਵਿਖੇ ਵਿਸਾਖੀ ਦਾ ਮੇਲਾ ਦੇਖਣ ਲਈ ਗਏ ਸੀ ਉਹ ਸਾਰੇ ਆਪਣੇ  ਪਰਿਵਾਰ ਸਮੇਤ ਮੰਦਰ ਵਾਲੀ ਗਲੀ ਵਿੱਚੋ ਇੱਕਠੇ ਪੈਦਲ ਜਾ ਰਹੇ ਸੀ ਤਾਂ ਇੱਕ ਨੌਜਵਾਨ ਜਿਸ ਦੀ ਉਮਰ ਕਰੀਬ 22\23 ਸਾਲ ਸੀ ਜਿਸਦਾ ਮੋਢਾ ਧਰਮਿੰਦਰ ਦੇ ਮੋਢੇ ਨਾਲ ਵੱਜ ਗਿਆ।

ਇਹ ਵੀ ਪੜ੍ਹੋ-  ਜਲੰਧਰ ਦੇ ਲੈਦਰ ਕੰਪਲੈਕਸ ਸਥਿਤ ਸਪੋਰਟਸ ਫੈਕਟਰੀ ਨੂੰ ਲੱਗੀ ਭਿਆਨਕ ਅੱਗ, ਮਚਿਆ ਚੀਕ-ਚਿਹਾੜਾ

ਇਸੇ ਗੱਲ ਨੂੰ ਲੈ ਕੇ ਮੁੰਡਾ ਗਾਲੀ ਗਲੋਚ ਕਰਨ ਲੱਗ ਪਿਆ ਅਤੇ ਚਾਕੂ ਕੱਢ ਕੇ ਧਰਮਿੰਦਰ ਵੱਲ ਨੂੰ ਅੱਗੇ ਵਧਿਆ ਤਾਂ ਰਾਜੂ, ਨੇ ਧਰਮਿੰਦਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਦੇ ਸਾਥੀ ਨੇ ਰਾਜੂ ਦੇ ਉਪਰ  ਚਾਕੂ ਨਾਲ ਮੋਢੇ ਅਤੇ ਧੋਣ 'ਤੇ ਵਾਰ ਕਰਕੇ ਉਸਨੂੰ ਜ਼ਖ਼ਮੀ ਕਰ ਦਿੱਤਾ, ਜਿਸ ਤੋਂ ਬਾਅਦ  ਇਲਾਜ ਲਈ ਉਸਨੂੰ ਸਿਵਲ ਹਸਪਤਾਲ ਗੁਰਦਾਸਪੁਰ ਦਾਖ਼ਲ ਕਰਵਾਇਆ ਜਿਥੋਂ ਉਸਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਗੁਰਦਾਸਪੁਰ ਲਿਆਂਦਾ ਗਿਆ ਅਤੇ ਇਲਾਜਡ ਦੌਰਾਨ ਰਾਜੂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ-  ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਰਮਿਆਨ ਗੁਰਪ੍ਰੀਤ ਘੁੱਗੀ ਦਾ ਵੱਡਾ ਬਿਆਨ (ਵੀਡੀਓ)

ਇਸ ਦੌਰਾਨ ਪੁਲਸ ਵੱਲੋਂ ਤਰੁੰਤ ਇਸ ਸਾਰੇ ਮਾਮਲੇ ਦੀ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਸਹਾਇਤਾ ਨਾਲ ਜਾਂਚ ਪੜਤਾਲ ਕਰਨ ਉਪਰੰਤ 15 ਘੰਟਿਆਂ ਵਿੱਚ ਸਾਰਾ ਮਾਮਲਾ ਸੁਲਝਾਉਣ ਵਿਚ ਕਾਮਯਾਬੀ ਹਾਸਲ ਕੀਤੀ। ਪੁਲਸ ਨੇ ਮੁਦਈ ਰਾਹੁਲ ਪੁੱਤਰ ਵੀਨਾ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਸੰਜੂ ਮਸੀਹ, ਰਾਹੁਲ ਮਸੀਹ ਪੁੱਤਰਾਨ ਰਾਜੂ ਮਸੀਹ(ਦੋਨੇ ਸਕੇ ਭਰਾ) ਅਤੇ ਅਮਨ ਕੁਮਾਰ ਪੁੱਤਰ ਹਰਭਜਨ ਲਾਲ ਸਾਰੇ ਵਾਸੀ ਸਾਹੋਵਾਲ ਵਿਰੁੱਧ ਧਾਰਾ 302, 34 ਆਈ. ਪੀ. ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਤਿੰਨੋਂ ਮੁਲਜ਼ਮਾਂ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News